ਪੈਨਸ਼ਨਰਾਂ ਨੇ ਗਣਤੰਤਰ ਦਿਵਸ ਮਨਾਇਆ
ਪੈਨਸ਼ਨਰਾਂ ਨੇ ਗਣਤੰਤਰ ਦਿਵਸ ਮਨਾਇਆ
Publish Date: Wed, 28 Jan 2026 03:46 PM (IST)
Updated Date: Wed, 28 Jan 2026 03:49 PM (IST)
- ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਵਰਿੰਦਰ ਸਿੰਘ, ਪੰਜਾਬੀ ਜਾਗਰਣ
ਧੂਰੀ : ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ 77ਵਾਂ ਗਣਤੰਤਰ ਦਿਵਸ ਸਥਾਨਕ ਪੈਨਸ਼ਨਰ ਦਫ਼ਤਰ ਸੰਗਰੂਰ ਵਾਲੀ ਕੋਠੀ ਵਿਖੇ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਰਜਕਾਰੀ ਪ੍ਰਧਾਨ ਜਸਦੇਵ ਸਿੰਘ ਨੇ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਆਜ਼ਾਦੀ ਮਿਲਣ ਉਪਰੰਤ ਅਪਣਾ ਸੰਵਿਧਾਨ ਲਾਗੂ ਕਰਨ ਲਈ 26 ਜਨਵਰੀ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਮੁਲਕਾਂ ਤੋਂ ਭਾਰਤ ਦਾ ਸੰਵਿਧਾਨ ਬਹੁਤ ਵੱਡ-ਆਕਾਰੀ ਹੈ। ਇਸ ਨੂੰ ਬਣਾਉਣ ਲਈ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਮਿਹਨਤ ਕੀਤੀ ਅਤੇ ਭਾਰਤ ਵਰਗੇ ਵਿਸ਼ਾਲ ਦੇਸ਼ ਲਈ ਇੱਕ ਬਿਹਤਰੀਨ ਸੰਵਿਧਾਨ ਬਣਾਇਆ। ਇਸ ਮੌਕੇ ਜਨਰਲ ਸਕੱਤਰ ਡਾ. ਅਮਰਜੀਤ ਸਿੰਘ ਨੇ ਇਸ ਗੱਲ ’ਤੇ ਅਫਸੋਸ ਪ੍ਰਗਟ ਕੀਤਾ ਕਿ ਅੱਜ ਕੱਲ੍ਹ ਸੰਵਿਧਾਨ ਨੂੰ ਲਾਗੂ ਕਰਨ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ ਜੋ ਕਿ ਮੁਲਕ ਦੀ ਪ੍ਰਭੂਸੱਤਾ ਲਈ ਗੰਭੀਰ ਚੁਣੌਤੀ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਨਾ ਚਾਹੀਦਾ ਹੈ। ਇਸ ਮੌਕੇ ਚਰਨਜੀਤ ਸਿੰਘ ਕੈਂਥ, ਰਤਨ ਭੰਡਾਰੀ, ਗੁਰਦਾਸ ਬਾਂਸਲ, ਇੰਦਰਜੀਤ ਸ਼ਰਮਾ, ਫ਼ਕੀਰ ਸਿੰਘ, ਮੱਘਰ ਸਿੰਘ, ਜੈ ਭਗਵਾਨ ਦਾਸ , ਰਾਮ ਲਾਲ, ਕਰਮਜੀਤ ਸਿੰਘ, ਆਤਮਾ ਸਿੰਘ ਆਦਿ ਹਾਜ਼ਰ ਸਨ।