- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਨਾਮ ’ਚ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਤੇ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ ਲਾਕੇ ਪੈਨਸ਼ਨਰਾਂ ਨੇ ਸੁਨਾਮ ਵਿਖੇ ਝਾੜੂ ਫੂਕਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ , ਸ਼ਵਿੰਦਰ ਸਿੰਘ ਚੱਠਾ, ਤਾਰਾ ਸਿੰਘ ਦੌਲੇਵਾਲਾ, ਜਗਦੇਵ ਸਿੰਘ ਚੀਮਾ ਅਤੇ ਚਮਕੌਰ ਸਿੰਘ ਸਿੱਧੂ ਨੇ ਆਖਿਆ ਕਿ ਸੂਬੇ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਸਰਕਾਰ ਬਣਨ ਉਪਰੰਤ ਸਾਰਾ ਕੁੱਝ ਵਿਸਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਅੱਕ ਚੁੱਕਿਆ ਹੈ। ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਇਸਦਾ ਖਮਿਆਜ਼ਾ ਭੁਗਤਣਾ ਪਵੇਗਾ। ਬੁਲਾਰਿਆਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਮਾਣਯੋਗ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਉਸ ਦਾ ਬਣਦਾ ਏਰੀਅਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ। ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ ਨੇ ਦੱਸਿਆ ਕਿ 17 ਦਸੰਬਰ ਨੂੰ ਮਨਾਉਣ ਵਾਲੇ ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
ਇਸ ਮੌਕੇ ਪ੍ਰੇਮ ਚੰਦ ਅਗਰਵਾਲ, ਰਾਜਿੰਦਰ ਕੁਮਾਰ ਗਰਗ, ਅਮਰੀਕ ਸਿੰਘ ਖੰਨਾ, ਮਾਸਟਰ ਅੰਤਰ ਸਿੰਘ ਅਨੰਦ , ਕਰਮ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ, ਸੁਖਦੇਵ ਸਿੰਘ ਭੁੱਲਰ ਹਾਜ਼ਰ ਸਨ।