- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰਾਂ ਨੇ ਗੁਰਬਖਸ਼ ਸਿੰਘ ਜਖੇਪਲ ਨੂੰ ਦਿੱਤੀ ਸ਼ਰਧਾਂਜਲੀ

ਪੈਨਸ਼ਨਰਜ਼ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਕੀਤੀ ਚਰਚਾ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ,
ਸੁਨਾਮ : ਦਿ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਚੇਤ ਰਾਮ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮਰਹੂਮ ਮਾਸਟਰ ਗੁਰਬਖਸ਼ ਸਿੰਘ ਜਖੇਪਲ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਵਿੱਚ ਪੈਨਸ਼ਨਰਜ਼ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ। ਐਸੋਸੀਏਸ਼ਨ ਦੇ ਪ੍ਰਧਾਨ ਚੇਤ ਰਾਮ ਢਿੱਲੋਂ ਨੇ ਦੱਸਿਆ ਕਿ ਪੈਨਸ਼ਨਰਜ਼ ਦਿਹਾੜੇ ਮੌਕੇ ਸਵਰਗੀ ਗੁਰਬਖਸ਼ ਸਿੰਘ ਜਖੇਪਲ ਦੇ ਪੁੱਤਰ ਪ੍ਰੋਫੈਸਰ ਗੁਰਦਰਸ਼ਨ ਸਿੰਘ ਅਤੇ ਅਧਿਆਪਕ ਦਲ ਦੇ ਸੂਬਾਈ ਇੰਚਾਰਜ ਗੁਰਸਿਮਰਤ ਸਿੰਘ ਜਖੇਪਲ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਪ੍ਰੇਮ ਚੰਦ ਅਗਰਵਾਲ, ਡਾਕਟਰ ਸ਼ਮਿੰਦਰ ਸਿੰਘ ਸਿੱਧੂ, ਸ਼ਵਿੰਦਰ ਸਿੰਘ ਚੱਠਾ ਸਮੇਤ ਹੋਰਨਾਂ ਨੇ ਆਖਿਆ ਕਿ ਸੂਬੇ ਦੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਜਦਕਿ ਚੋਣਾਂ ਤੋਂ ਪਹਿਲਾਂ ਸਾਰੇ ਵਾਅਦੇ ਪੂਰੇ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪੈਨਸ਼ਨਰਜ਼ ਆਗੂਆਂ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨ ਤੋਂ ਵੀ ਟਾਲਾ ਵੱਟ ਰਹੀ ਹੈ। ਅਜਿਹੇ ਵਰਤਾਰੇ ਦਾ ਖਮਿਆਜ਼ਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਭੁਗਤਣਾ ਪਵੇਗਾ।
ਇਸ ਮੌਕੇ ਕਰਮ ਸਿੰਘ ਛਾਜਲੀ, ਕਰਨੈਲ ਸਿੰਘ ਜਖੇਪਲ ,ਪਿਆਰਾ ਸਿੰਘ ਖੋਖਰ, ਰਜਿੰਦਰ ਕੁਮਾਰ ਗਰਗ, ਮਾਸਟਰ ਅੰਤਰ ਸਿੰਘ ਆਨੰਦ , ਗਿਰਧਾਰੀ ਲਾਲ ਜਿੰਦਲ ਵਿਤ ਸਕੱਤਰ, ਕੁਲਦੀਪ ਪਾਠਕ, ਅਮਰੀਕ ਸਿੰਘ ਖੰਨਾ, ਮੇਵਾ ਸਿੰਘ ਚੱਠਾ ਅਤੇ ਰਤਨ ਲਾਲ ਆਦਿ ਪੈਨਸ਼ਨਰਜ਼ ਹਾਜ਼ਰ ਸਨ।