- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਨਸ਼ਨਰ ਅੱਜ ਕਰਨਗੇ ਵਿੱਤ ਮੰਤਰੀ ਚੀਮਾ ਦੀ ਕੋਠੀ ਦਾ ਘਿਰਾਓ

ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਪੈਨਸ਼ਨਰਾਂ ਨੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤਹਿਤ 19 ਸਤੰਬਰ ਨੂੰ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਸੁਨਾਮ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਸੁਰਿੰਦਰ ਸਿੰਘ ਸੁਨਾਮ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਰਾਮ ਸਰੂਪ ਢੈਪਈ ਅਤੇ ਜਗਦੇਵ ਸਿੰਘ ਬਾਹੀਆ ਨੇ ਦੱਸਿਆ ਕਿ 19 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਦਿੜ੍ਹਬਾ ਸਥਿਤ ਰਿਹਾਇਸ਼ ਨੂੰ ਘੇਰਨ ਸਬੰਧੀ ਮੈਂਬਰਾਂ ਨੂੰ ਬਕਾਇਦਾ ਨੂੰ ਕੋਟਾ ਨਿਰਧਾਰਤ ਕਰਕੇ ਬਕਾਇਦਾ ਡਿਊਟੀਆਂ ਲਾਈਆਂ ਗਈਆਂ ਹਨ। ਮੀਟਿੰਗ ਵਿੱਚ ਹਾਜ਼ਰ ਰਾਮ ਸਰੂਪ ਢੈਪਈ, ਜਗਦੇਵ ਸਿੰਘ ਬਾਹੀਆ, ਜੀਤ ਸਿੰਘ ਬੰਗਾ, ਸੁਰੇਸ਼ ਕਾਂਸਲ, ਸੋਮ ਸਿੰਘ, ਸਵਿੰਦਰ ਸਿੰਘ, ਦਰਸ਼ਨ ਸਿੰਘ ਭਰੂਰ, ਸੁਰੇਸ] ਕਾਂਸਲ, ਪਵਨ ਕੁਮਾਰ, ਬਿਰਜ ਲਾਲ ਧੀਮਾਨ ਅਤੇ ਹਰਪਾਲ ਸਿੰਘ ਸਮੇਤ ਹੋਰਨਾਂ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਡੀਏ ਸਬੰਧੀ ਹਾਈਕੋਰਟ ਦੇ ਫੈਸਲੇ ਨੂੰ ਇੰਨਬਿੰਨ ਲਾਗੂ ਕੀਤਾ ਜਾਵੇ,, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ,2.59 ਦਾ ਫਾਰਮੂਲਾ ਸਾਰੇ ਪੈਨਸ਼ਨਰਾਂ ਤੇ ਲਾਗੂ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਵਰਗੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ। ਅੰਤ ਵਿੱਚ ਪੈਨਸ਼ਨਰ ਆਗੂ ਜਗਦੇਵ ਸਿੰਘ ਬਾਹੀਆ ਨੇ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਦਾ ਧੰਨਵਾਦ ਕੀਤਾ।