ਅਮਰਿੰਦਰ ਸਿੰਘ ਸਮਰਾ, ਪੱਖੋਂ ਕਲਾਂ : ਪਿੰਡ ਰੂੜੇਕੇ ਕਲਾਂ 'ਚ ਗੁਰਦੁਆਰਾ ਸੰਗ ਦਾਸ ਦੇ ਹਾਲ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਸੈਂਕੜੇ ਕਿਸਾਨ ਆਗੂਆਂ ਦੀ ਮੌਜੂਦਗੀ 'ਚ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੂੰ ਬਲਾਕ ਬਰਨਾਲਾ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨੀ ਹੱਕਾਂ ਦੇ ਸੰਘਰਸ਼ ਨੂੰ ਜਿੱਤਣ ਲਈ ਨੌਜਵਾਨ ਆਗੂਆਂ ਦਾ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਤਾਂ ਕਿਸਾਨਾਂ ਨੂੰ ਪੰਜ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਐਲਾਨੀ ਨਹੀਂ ਤਾਂ ਪਰਾਲੀ ਨੂੰ ਅੱਗ ਇਸੇ ਤਰ੍ਹਾਂ ਹੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦਹਾਲੀ ਦੇ ਬੋਝ ਹੇਠਾਂ ਦੱਬਿਆ ਹੋਇਆ ਹੈ। ਉਪਰੋਂ ਸਰਕਾਰ ਉਸ ਉੱਪਰ ਪਰਾਲੀ ਨੂੰ 'ਚ ਵਾਹੁਣ ਦਾ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਵਾਰਾ ਪਸ਼ੂਆਂ ਦਾ ਪੱਕਾ ਹੱਲ ਕਰਨਾ ਚਾਹੀਦਾ ਹੈ, ਕਿਉਂਕਿ ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਜਨ ਪ੍ਰਤੀ ਦਿਨ ਦੁਰਘਟਨਾਵਾਂ 'ਚ ਵੀ ਵਾਧਾ ਹੋ ਰਿਹਾ ਹੈ। ਅੰਤ 'ਚ ਨਵ-ਨਿਯੁਕਤ ਬਲਾਕ ਪ੍ਰਧਾਨ ਬਿੱਟੂ ਰੂੜੇਕੇ ਕਲਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਜਥੇਬੰਦੀ ਵਲੋਂ ਲਾਈ ਗਈ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਕਿਸਾਨੀ ਹੱਕਾਂ ਲਈ ਸੰਘਰਸ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਸੂਬਾ ਆਗੂ ਅਜੈਬ ਸਿੰਘ , ਪ੍ਰਧਾਨ ਰਣਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ , ਅਵਤਾਰ ਸਿੰਘ ਬਬਲੀ, ਸੁਖਵਿੰਦਰ ਸਿੰਘ ਧਾਲੀਵਾਲ, ਡਾ. ਜਰਨੈਲ ਸਿੰਘ ਸਹੌਰ, ਗੁਰਮੀਤ ਸਿੰਘ, ਜਸਪ੍ਰਰੀਤ ਸਿੰਘ , ਸ਼ਮਸ਼ੇਰ ਸਿੰਘ , ਸੁਖਜਿੰਦਰ ਸਿੰਘ ਿਛੰਦਾ ਸਮੇਤ ਸੈਂਕੜਿਆਂ ਦੀ ਗਿਣਤੀ 'ਚ ਕਿਸਾਨ ਆਗੂ ਤੇ ਵਰਕਰ ਮੌਜੂਦ ਸਨ।