ਜਗਸੀਰ ਲੌਂਗੋਵਾਲ, ਲੌਂਗੋਵਾਲ : ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਖ਼ਿਲਾਫ਼ ਫਰੀਦਕੋਟ ਪੁਲਿਸ ਵੱਲੋਂ ਝੂਠਾ ਪਰਚਾ ਦਰਜ ਕਰਕੇ ਉਸ ਨੂੰ ਜ਼ੇਲ੍ਹ ਵਿਚ ਸੁੱਟਣ ਦੇ ਰੋਸ ਵਿਚ ਨੇੜਲੇ ਪਿੰਡ ਤਕੀਪੁਰ ਵਿਖੇ ਪੰਜਾਬ ਸਰਕਾਰ ਦਾ ਪੂਤਲਾ ਸਾੜਿਆਂ ਗਿਆ ਅਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਆਗੂ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਸੂਬੇ ਵਿਚਲੀ ਕਾਂਗਰਸ ਸਰਕਾਰ ਲਗਾਤਾਰ ਕਿਸਾਨਾਂ ਖ਼ਿਲਾਫ਼ ਧੱਕੇਸ਼ਾਹੀ ਵਾਲੀ ਨੀਤੀ ਆਪਣਾ ਰਹੀ ਹੈ ਅਤੇ ਝੂਠੇ ਪਰਚੇ ਦਰਜ ਕਰਕੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਸੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਪੁਲਿਸ ਵੱਲੋਂ ਰਜਿੰਦਰ ਸਿੰਘ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ ਉਸ ਲਈ ਸਮੁੱਚੀਆਂ ਕਿਸਾਨ ਜਥੇਬੰਦੀਆਂ ਗੰਭੀਰ ਹਨ ਅਤੇ ਜੇਕਰ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰਕੇ ਉਨ੍ਹਾਂ ਨੂੰ ਜਲਦ ਰਿਹਾ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕਰਨ ਲਈ ਮਜ਼ਬਰੂ ਹੋਵਾਂਗੇ।

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੀ ਇਕਾਈ ਰੱਤੋਕੇ ਦੇ ਪ੍ਰਧਾਨ ਬਲਿਹਾਰ ਸਿੰਘ, ਤਕੀਪੁਰ ਇਕਈ ਦੇ ਪ੍ਰਧਾਨ ਸਾਹਿਬ ਸਿੰਘ, ਗੁਰਜੀਤ ਸਿੰਘ, ਗੁਰਸੰਗਤ ਸਿੰਘ ਅਤੇ ਅੰਗਰੇਜ਼ ਸਿੰਘ ਨੇ ਵੀ ਸੰਬੋਧਨ ਕੀਤਾ।