ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਅੱਕੇ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਲੋਕ ਅੱਕੇ
Publish Date: Wed, 28 Oct 2026 06:35 PM (IST)
Updated Date: Wed, 28 Oct 2026 06:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਪੰਜਾਬ ਦਾ ਹਰ ਛੋਟਾ-ਵੱਡਾ ਵਰਗ ਦੁਖੀ ਹੋ ਚੁੱਕਿਆ ਹੈ ਤੇ ਲੋਕ ਹੁਣ ਪੁਰਾਣੇ ਵੇਲਿਆਂ ਨੂੰ ਯਾਦ ਕਰਨ ਲੱਗ ਪਏ ਹਨ। ਪੰਜਾਬੀ ਜਾਗਰਣ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਤੇ ਸਾਬਕਾ ਸਰਪੰਚ ਗੁਰਦਰਸ਼ਨ ਸਿੰਘ ਬਰਾੜ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਹਰ ਲੋੜਵੰਦ ਦੀ ਬਾਂਹ ਫੜਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ, ਪਰ ਏਸ ਮੌਜੂਦਾ ਸੱਤਾਧਾਰੀ ਧਿਰ ਨੇ ਪੰਜਾਬ ਦਾ ਸਾਰਾ ਸਿਸਟਮ ਈ ਹਿਲਾ ਕੇ ਧਰ ਦਿੱਤਾ ਹੈ। ਬਰਾੜ ਨੇ ਸੂਬੇ ਦੀ ਲਾਅ ਐਂਡ ਆਰਡਰ ਸਥਿਤੀ ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਦਾ ਕੋਈ ਡਰ-ਭਉ ਨਹੀਂ ਰਿਹਾ। ਦਿਨ-ਦਿਹਾੜੇ ਲੁੱਟਾਂ-ਖੋਹਾਂ ਤੇ ਕਤਲ ਜਿਹੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਚੋਣਾਂ ਵੇਲੇ ਨਸ਼ੇ ਜੜ੍ਹੋਂ ਪੁੱਟਣ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਅੱਜ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੋਟਾਂ ਬਟੋਰਨ ਵੇਲੇ ਜਿਹੜੇ ਵੱਡੇ-ਵੱਡੇ ਵਾਅਦੇ ਕੀਤੇ ਸੀ, ਓਹਨਾਂ ਚੋਂ ਧੇਲਾ ਵੀ ਪੂਰਾ ਨਹੀਂ ਕੀਤਾ, ਬੱਸ ਲੋਕਾਂ ਨੂੰ ਲਾਰਿਆਂ ਚ ਹੀ ਰੱਖਿਆ ਹੈ। ਦਿਹਾੜੀਦਾਰ ਤੇ ਮਜ਼ਦੂਰ ਬੰਦੇ ਦੀ ਵੀ ਕੋਈ ਸਾਰ ਨਹੀਂ ਲਈ ਜਾ ਰਹੀ। ਭਾਜਪਾ ਆਗੂ ਨੇ ਅੱਗੇ ਆਖਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਮਾਨਸਾ ਵਿਖੇ ਨਸ਼ਾ ਵਿਰੋਧੀ ਅੰਦੋਲਨਕਾਰੀਆਂ ਦੇ ਕਤਲ ਮਾਮਲੇ ਚ ਪਹੁੰਚਣ ਤੋਂ ਇਹ ਗੱਲ ਸਾਫ਼ ਹੋ ਗਈ ਸੀ ਕਿ ਕੇਂਦਰ ਸਰਕਾਰ ਈ ਪੰਜਾਬੀਆਂ ਦੀ ਅਸਲ ਹਮਦਰਦ ਹੈ।