ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਧਰਨਾ ਜਾਰੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਧਰਨਾ ਜਾਰੀ
Publish Date: Tue, 30 Jun 2026 07:06 PM (IST)
Updated Date: Wed, 01 Jul 2026 04:08 AM (IST)
ਡੀਸੀ ਬਰਨਾਲਾ ਤੇ ਨਗਰ ਨਿਗਮ ਮੇਅਰ ਨੂੰ ਦਿੱਤਾ ਮੰਗ-ਪੱਤਰ : ਲੋਟਾ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਸਥਾਨਕ ਕੇਸੀ ਰੋਡ ’ਤੇ ਸ਼ਹਿਰ ਦੇ ਚਾਰ ਵਾਰਡਾਂ ’ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਸਹਿਰ ਵਾਸੀਆਂ ਵਲੋਂ ਦੂਸਰੇ ਦਿਨ ਵੀ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੌਰਾਨ ਮਹੇਸ਼ ਕੁਮਾਰ ਲੋਟਾ, ਨਰਿੰਦਰ ਗਰਗ ਨੀਟਾ, ਗੁਰਦੀਪ ਬਾਠ ਆਦਿ ਨੇ ਦੱਸਿਆ ਕਿ ਬਰਨਾਲਾ ਦੇ ਵਾਰਡ ਨੰਬਰ 29,39,40 ਤੇ 41 ’ਚ ਪੀਣ ਵਾਲੇ ਪਾਣੀ ਦੀ ਸਮੱਸਿਆ ਚੱਲ ਰਹੀ ਹੈ। ਇਨ੍ਹਾ ਵਾਰਡਾਂ ’ਚ ਖਰਾਬ ਟਿਊਬਵੈੱਲ ਨੂੰ ਠੀਕ ਨਹੀਂ ਕਰਵਾਇਆ ਜਾ ਰਿਹਾ ਹੈ, ਕਈ ਵਾਰਡਾਂ ’ਚ ਟੂਟੀਆਂ ’ਚ ਗੰਦਾ ਪਾਣੀ ਆ ਰਿਹਾ ਹੈ ਤੇ ਕਈ ਥਾਈਂ ਸੀਵਰੇਜ਼ ਓਵਰਫ਼ਲੋ ਹੋ ਚੁੱਕਿਆ ਹੈ ਤੇ ਗੰਦਾ ਪਾਣੀ ਲੋਕਾਂ ਦੇ ਘਰਾਂ ’ਚ ਦਾਖਲ ਹੋ ਚੁੱਕਿਆ ਹੈ। ਸ਼ਹਿਰ ਅੰਦਰ ਲੋਕਾਂ ਨੂੰ ਬਹੁਤ ਜਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਕਈ ਵਾਰ ਸਬੰਧਤ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ, ਪਰ ਅਜੇ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ਹੈ। ਜਿਸ ਤੋਂ ਖਫ਼ਾ ਹੋ ਕੇ ਲੋਕਾਂ ਨੂੰ ਰੋਡ ਜਾਮ ਕਰਕੇ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ ਉਨ੍ਹਾਂ ਸਮਾਂ ਪ੍ਰਦਰਸ਼ਨ ਜਾਰੀ ਕੀਤਾ ਜਾਵੇਗਾ। ਇਸ ਮੌਕੇ ਮਹੇਸ ਕੁਮਾਰ ਲੋਟਾ ਨੇ ਦੱਸਿਆ ਕਿ ਉਨ੍ਹਾ ਵਲੋਂ ਪਾਣੀ ਦੀ ਸਮੱਸਿਆ ਨੂੰ ਲੈ ਕੇ ਡੀਸੀ ਬਰਨਾਲਾ ਤੇ ਨਵੇ ਮੇਅਰ ਹਸਨਪ੍ਰੀਤ ਭਾਰਦਵਾਜ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਜਿਸ ਸਬੰਧੀ ਊਨ੍ਹਾਂ ਦੱਸਿਆ ਕਿ ਹੈ। ਪਿਛਲੇ ਹਫ਼ਤੇ ਤੋਂ ਸ਼ਹਿਰ ਦੇ ਵਾਰਡ ਨੰਬਰ 29, 30, 40 ਅਤੇ 41 ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪੂਰੀ ਤਰ੍ਹਾਂ ਬੰਦ ਹੋਣ ਕਾਰਨ ਲਗਭਗ 15,000 ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ’ਚ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਬੰਦ ਟਿਊਬਵੈੱਲ ਨੂੰ ਬਦਲਣ ਤੇ ਇੱਕ ਨਵਾਂ ਲਗਾਉਣ ਦੀ ਮੰਗ ਕੀਤੀ ਗਈ। ਮੰਗ ਪੱਤਰ ’ਚ ਕਿਹਾ ਗਿਆ ਹੈ ਕਿ ਸਬੰਧਤ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ, ਸਮੱਸਿਆ ਦਾ ਹੱਲ ਨਹੀਂ ਹੋਇਆ ਹੈ। ਭਿਆਨਕ ਗਰਮੀ ਅਤੇ 40 ਤੋਂ 45 ਡਿਗਰੀ ਦੇ ਤਾਪਮਾਨ ਦੇ ਵਿਚਕਾਰ, ਲੋਕ ਪੀਣ ਵਾਲੇ ਪਾਣੀ ਦੀ ਹਰ ਬੂੰਦ ਲਈ ਸੰਘਰਸ਼ ਕਰ ਰਹੇ ਹਨ। ਗਰੀਬ ਪਰਿਵਾਰ, ਜਿਨ੍ਹਾਂ ਕੋਲ ਪਾਣੀ ਦੇ ਭੰਡਾਰਨ ਦੀਆਂ ਢੁਕਵੀਆਂ ਸਹੂਲਤਾਂ ਦੀ ਘਾਟ ਹੈ, ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਵਸਨੀਕਾਂ ਨੇ ਦੱਸਿਆ ਕਿ ਪਾਣੀ ਦੀ ਘਾਟ ਕਾਰਨ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਦਰੱਖਤ, ਪੌਦੇ ਅਤੇ ਘਾਹ ਸੁੱਕਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਨਗਰ ਨਿਗਮ ਧਾਰਾ 35 ਤਹਿਤ ਨਵਾਂ ਟਿਊਬਵੈੱਲ ਲਾਏ ਅਤੇ ਜਲਦੀ ਤੋਂ ਜਲਦੀ ਨਿਯਮਤ ਪਾਣੀ ਦੀ ਸਪਲਾਈ ਬਹਾਲ ਕੀਤੀ ਜਾਵੇ। ਇਸ ਦੌਰਾਨ, ਜ਼ਿਲ੍ਹੇ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨਿਕ ਪੱਧਰ ਤੇ ਸਮੇਂ-ਸਮੇਂ ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਇਸ ਸਮੱਸਿਆ ਦੇ ਹੱਲ ਕਰਨ ਦੀ ਮੰਗ ਕੀਤੀ ਹੈ।