- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਅਦ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ: ਜੱਗੀ ਝਨੇਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਜਗਤਾਰ ਸਿੰਘ ਜੱਗੀ ਝਨੇਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਕੋਈ ਠੋਸ ਹੱਲ ਨਹੀਂ ਕੱਢ ਸਕੀ।
ਝਨੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਆਟਾ-ਦਾਲ ਸਕੀਮ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ, ਕਿਸਾਨਾਂ ਨੂੰ ਮੁਫ਼ਤ ਬਿਜਲੀ ਅਤੇ ਗਰੀਬ ਪਰਿਵਾਰਾਂ ਲਈ ਭਲਾਈ ਯੋਜਨਾਵਾਂ ਵਰਗੇ ਕਦਮ ਚੁੱਕੇ ਗਏ ਸਨ। ਇਨ੍ਹਾਂ ਸਕੀਮਾਂ ਰਾਹੀਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਰਾ ਦੇਣ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਬੁਨਿਆਦੀ ਢਾਂਚੇ ਅਤੇ ਮੰਡੀਆਂ ਦੇ ਵਿਕਾਸ ਲਈ ਵੀ ਉਸ ਸਮੇਂ ਕੰਮ ਕੀਤੇ ਗਏ, ਜਿਸ ਕਰਕੇ ਲੋਕ ਅੱਜ ਵੀ ਉਸ ਦੌਰ ਦੀ ਤੁਲਨਾ ਮੌਜੂਦਾ ਹਾਲਾਤ ਨਾਲ ਕਰਦੇ ਹਨ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ, ਵਪਾਰ, ਉਦਯੋਗ ਅਤੇ ਨੌਜਵਾਨਾਂ ਦੇ ਰੁਜ਼ਗਾਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਪੰਜਾਬ ਦੇ ਹਿੱਤਾਂ ਦੀ ਮਜ਼ਬੂਤੀ ਨਾਲ ਪੈਰਵੀ ਕਰ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਭਵਿੱਖ ਲਈ ਅਕਾਲੀ ਦਲ ਨੂੰ ਮਜ਼ਬੂਤ ਕਰਨ।.