ਆਰਥਿਕ ਪੱਖੋਂ ਮਜ਼ਬੂਤ ਹੋਣਗੇ ਦਿੜ੍ਹਬਾ ਦੇ ਲੋਕ: ਸਹਾਇਕ ਧੰਦਿਆਂ ਲਈ ਪ੍ਰਸ਼ਾਸਨ ਨੇ ਵੰਡੇ ਕਰਜ਼ੇ, SDM ਨੇ ਦਿੱਤਾ ਤਰੱਕੀ ਦਾ ਮੰਤਰ ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਦਿੜਬਾ ਵਿਖੇ ਐਸਡੀਐਮ ਤਰਸੇਮ ਚੰਦ ਦੀ ਅਗਵਾਈ ਹੇਠ ਸਹਾਇਕ ਧੰਦਾ ਬਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੂਣ ਮੇਲੇ ਦੌਰਾਨ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਸ਼ਾਮਿਲ ਹੋਏ ਅਤੇ ਉਨ੍ਹਾਂ ਵੱਲੋਂ ਸਾਹਿਤ ਦਾ ਅਪਣਾਉਣ ਵਾਲੇ ਲੋਕਾਂ ਲਈ ਲੋਨ ਲੈਣਾ ਅਤੇ ਸ਼ਰਤਾਂ ਪੂਰੀਆਂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਹਿਕ ਤੰਦਾ ਅਪਣਾਉਣ ਵਾਲੇ ਲੋਕਾਂ ਵੱਲੋਂ ਪਿਛਲੇ ਮਹੀਨੇ ਲਗਾਈ ਗਈ ਟ੍ਰੇਨਿੰਗ ਦੌਰਾਨ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਰਟੀਫਿਕੇਟ ਵੀ ਵੰਡੇ ਗਏ।
Publish Date: Tue, 30 Jun 2026 01:41 PM (IST)
Updated Date: Tue, 30 Jun 2026 01:43 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ - ਪੰਜਾਬ ਸਰਕਾਰ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਡੇ ਉਪਰਾਲੇ ਨਾਲ ਦਿੜਬਾ ਵਿਖੇ ਐਸਡੀਐਮ ਤਰਸੇਮ ਚੰਦ ਦੀ ਅਗਵਾਈ ਹੇਠ ਸਹਾਇਕ ਧੰਦਾ ਬਣਾਉਣ ਵਾਲੇ ਲੋਕਾਂ ਲਈ ਲੋਨ ਮੇਲਾ ਲਗਾਇਆ ਗਿਆ। ਇਸ ਲੂਣ ਮੇਲੇ ਦੌਰਾਨ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਸ਼ਾਮਿਲ ਹੋਏ ਅਤੇ ਉਨ੍ਹਾਂ ਵੱਲੋਂ ਸਾਹਿਤ ਦਾ ਅਪਣਾਉਣ ਵਾਲੇ ਲੋਕਾਂ ਲਈ ਲੋਨ ਲੈਣਾ ਅਤੇ ਸ਼ਰਤਾਂ ਪੂਰੀਆਂ ਕਰਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਸਹਿਕ ਤੰਦਾ ਅਪਣਾਉਣ ਵਾਲੇ ਲੋਕਾਂ ਵੱਲੋਂ ਪਿਛਲੇ ਮਹੀਨੇ ਲਗਾਈ ਗਈ ਟ੍ਰੇਨਿੰਗ ਦੌਰਾਨ ਟ੍ਰੇਨਿੰਗ ਪੂਰੀ ਕਰਨ ਉਪਰੰਤ ਸਰਟੀਫਿਕੇਟ ਵੀ ਵੰਡੇ ਗਏ।
ਸੰਬੋਧਨ ਕਰਦੇ ਹੋਏ ਐਸਡੀਐਮ ਤਰਸੇਮ ਚੰਦ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਵਿਸ਼ੇਸ਼ ਨਿਰਦੇਸ਼ਾਂ ਤੇ ਲੋਕਾਂ ਨੂੰ ਸਹਾਇਕ ਧੰਦਾ ਅਪਣਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਲਈ ਵੱਖ ਵੱਖ ਵਿਭਾਗਾਂ ਵਿੱਚ ਵੱਲੋਂ ਟ੍ਰੇਨਿੰਗ ਕੈਂਪ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਇਹਨਾਂ ਸਹਿਤ ਧੰਦਿਆ ਵਿੱਚ ਭੇਡ ਪਾਲਣਾ, ਬੱਕਰੀ ਪਾਲਣਾ, ਸੂਰ ਪਾਲਣਾ ਅਤੇ ਡੈਰੀ ਦੇ ਨਾਲ ਖੁੰਬਾਂ ਦੀ ਕਾਸਤ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਜਿਨਾਂ ਵਿਅਕਤੀਆਂ ਨੂੰ ਪਿਛਲੇ ਮਹੀਨੇ ਟ੍ਰੇਨਿੰਗ ਦਿੱਤੀ ਗਈ ਸੀ ਉਨ ਨੂੰ ਉਨ੍ਹਾਂ ਨੂੰ ਅੱਜ ਸਰਟੀਫਿਕੇਟ ਵੰਡਣ ਉਪਰੰਤ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਵੱਲੋਂ ਉਨਾਂ ਨੂੰ ਲੋਣ ਦਿੱਤੇ ਜਾਣ ਦੀਆਂ ਸ਼ਰਤਾਂ ਅਤੇ ਆਸਾਨੀ ਨਾਲ ਲੋਨ ਦਿੱਤੇ ਜਾਣ ਦੇ ਰਾਹ ਬਾਰੇ ਵੀ ਜਾਣਕਾਰੀ ਦਿੱਤੀ ਗਈ। ਲੋਨ ਲੈਣ ਲਈ ਸ਼ਰਤਾਂ ਦੇ ਨਾਲ ਸਬਸਿਡੀ ਦਿੱਤੇ ਜਾਣ ਦੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਲੋਨ ਮੇਲਾ ਬਿਨਾਂ ਕਿਸੇ ਭੇਦਭਾਵ ਦੇ ਹਰ ਇੱਕ ਜਾਤੀ ਅਤੇ ਧਰਮ ਵਾਲੇ ਚਾਹਵਾਨ ਵਿਅਕਤੀ ਨੂੰ ਲੋਨ ਦਿੱਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵਿਅਕਤੀ ਡੈਰੀ ਫਾਰਮ ਜਾਂ ਖੁੰਬਾ ਦੀ ਕਾਸਤ ਬਾਰੇ ਜਾਣਕਾਰੀ ਲੈਣਾ ਚਾਹੁੰਦਾ ਹੈ ਜਾਂ ਟ੍ਰੇਨਿੰਗ ਕਰਨਾ ਚਾਹੁੰਦਾ ਹੈ ਤਾਂ ਉਸਦੀ ਸਰਕਾਰ ਵੱਲੋਂ ਨਿਰਧਾਰਿਤ ਕੀਤੀ ਗਈ ਹਜਾਰ ਰੁਪਿਆ ਫੀਸ ਦੇ ਨਾਲ ਟ੍ਰੇਨਿੰਗ ਦਿੱਤੀ ਜਾਵੇਗੀ ਇਸ ਦੇ ਨਾਲ ਅਨੁਸੂਚਿਤ ਜਾਤੀ ਦੇ ਵਿਅਕਤੀਆਂ ਲਈ ਟ੍ਰੇਨਿੰਗ ਬਿਲਕੁਲ ਫਰੀ ਹੋਵੇਗੀ ਅਤੇ ਇਸ ਦੇ ਨਾਲ ਹੀ ਉਸਨੂੰ 3500 ਰੁਪਏ ਦਾ ਵਜੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਧੰਦਾ ਅਪਣਾਉਣ ਲਈ ਸਰਕਾਰ ਵੱਲੋਂ ਬਹੁਤ ਘੱਟ ਸ਼ਰਤਾਂ ਉੱਤੇ ਲੋਨ ਦਿੱਤਾ ਜਾਵੇਗਾ ਅਤੇ ਨਾਲ ਇਹ ਵੀ ਰਹਤ ਕੀਤੀ ਕਿ ਲੋਨ ਨੂੰ ਸਹੀ ਢੰਗ ਨਾਲ ਵਰਤਿਆ ਜਾਵੇ ਕਿ ਆਪਣੇ ਧੰਦੇ ਨੂੰ ਅੱਗੇ ਵਧਾਇਆ ਜਾਵੇ ਜਿਸ ਨਾਲ ਲੋਕ ਲੱਖਾਂ ਰੁਪਏ ਕਮਾ ਸਕਦੇ ਹਨ। ਇਸ ਦੇ ਨਾਲ ਰੁਜ਼ਗਾਰ ਲਈ ਬਾਹਰਲੇ ਦੇਸ਼ ਜਾਣ ਵਾਲੇ ਲੋਕਾਂ ਲਈ ਵੀ ਇਹ ਸੰਦੇਸ਼ ਹੈ ਕਿ ਆਪਣੇ ਦੇਸ਼ ਵਿੱਚ ਰਹਿ ਕੇ ਹੀ ਆਪਣਾ ਕੰਮ ਕੀਤਾ ਜਾਵੇ। ਇਸ ਮੌਕੇ ਵਿੱਤ ਮੰਤਰੀ ਚੀਮਾ ਦੇ ਦਫਤਰ ਇੰਚਾਰਜ ਰਣਜੀਤ ਸਿੰਘ ਖੇਤਲਾ, ਵੈਟਨਰੀ ਅਫਸਰ ਡਾ. ਪਰਵਿੰਦਰ ਸਿੰਘ ਚੋਪੜਾ, ਵਿਸ਼ਾਲਦੀਪ ਸਿੰਘ, ਵੈਟਰਨਰੀ ਅਫਸਰ ਕੌਹਰੀਆਂ ਨਵੀਨ ਕੁਮਾਰ, ਡਾ.ਅਮਨਿੰਦਰ ਕੌਰ, ਡਾ. ਅਨੂਰੀਤ ਕੌਰ ਅਤੇ ਵੱਖ ਵੱਖ ਬੈਂਕਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।