ਪੰਜਾਬ ਦੇ ਪਰਿਵਾਰ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਦਾ : ਲਵੀ
ਪੰਜਾਬ ਦੇ ਲੋਕਾਂ ਕੋਲ ਆਧਾਰ ਕਾ
Publish Date: Fri, 30 Jan 2026 04:16 PM (IST)
Updated Date: Sat, 31 Jan 2026 04:02 AM (IST)
ਗੁਰਪ੍ਰੀਤ ਸਿੰਘ, ਪੰਜਾਬੀ ਜਾਗਰਣ, ਹੰਡਿਆਇਆ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਇਕ ਵਿਅਕਤੀ ਨੂੰ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ਼ ਮਿਲੇਗਾ ਤੇ ਪੰਜਾਬ ਦੇ ਲੋਕਾਂ ਦੇ ਇਲਾਜ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲਵੀ ਬਰਨਾਲਾ ਨੇ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁਹਾਲੀ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਲਵੀ ਬਰਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਈ ਆਮਦਨ ਦੀ ਪਾਬੰਦੀ ਜਾਂ ਉਮਰ ਸੀਮਾ ਨਹੀਂ ਹੈ। ਪੰਜਾਬ ਦੇ ਲੋਕਾਂ ਕੋਲ ਆਧਾਰ ਕਾਰਡ ਅਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ ਅਤੇ ਪੂਰਾ ਪਰਿਵਾਰ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਯੂਥ ਵਲੰਟੀਅਰ ਤੇ ਸਿਹਤ ਕਰਮਚਾਰੀ ਘਰ-ਘਰ ਜਾਣਗੇ ਤੇ ਲੋਕਾਂ ਨੂੰ ਇਸ ਯੋਜਨਾ ’ਚ ਰਜਿਸਟਰਡ ਕਰਨਗੇ।