ਸ਼ੰਭੂ ਗੋਇਲ, ਲਹਿਰਾਗਾਗਾ : ਪਿੰਡ ਖੋਖਰ ਕਲਾਂ ਦੇ ਇਕ ਵਿਅਕਤੀ ਦੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਰੇਲਵੇ ਪੁਲਿਸ ਦੇ ਸਹਾਇਕ ਥਾਣੇਦਾਰ ਜਗਵਿੰਦਰ ਸਿੰਘ ਨੇ ਦੱਸਿਆ ਕਿ ਧੰਨ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਖੋਖਰ ਕਲਾਂ (ਲਹਿਰਾਗਾਗਾ) ਨੇ ਰਾਤ ਬੁਰਜੀ ਨੰਬਰ 106/8/9 ਕੋਲ ਗੱਡੀ ਥੱਲੇ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

ਮਿ੍ਤਕ ਦੇ ਪਰਿਵਾਰ ਮੁਤਾਬਿਕ ਧੰਨ ਸਿੰਘ ਆਰਥਿਕ ਪੱਖੋਂ ਤੰਗੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਸੀ ਅਤੇ ਮਿਹਨਤ ਮਜ਼ਦੂਰੀ ਕਰਦਾ ਸੀ। ਮਿ੍ਤਕ ਦੇ ਭਰਾ ਮਾਨ ਸਿੰਘ ਦੇ ਬਿਆਨਾਂ ਮੁਤਾਬਿਕ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।