ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਗਟ
ਮੁਲਾਜ਼ਮਾਂ ਨੇ ਬਜਟ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਗਟ
Publish Date: Fri, 13 Mar 2026 05:20 PM (IST)
Updated Date: Sat, 14 Mar 2026 04:07 AM (IST)

ਸਟਾਫ਼ ਰਿਪੋਟਰ, ਪੰਜਾਬੀ ਜਾਗਰਣ, ਬਰਨਾਲਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ਤੇ ਫਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਦੇ ਫਰਦ ਕੇਂਦਰ ਅਪਰੇਟਰਾਂ ਵੱਲੋਂ ਪੰਜਾਬ ਸਰਕਾਰ ਦੇ ਬਜਟ ਸਾਲ 2026-27 ਦਾ ਤਿੱਖਾ ਵਿਰੋਧ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਬਜਟ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਸ ਬਜਟ ’ਚ ਠੇਕਾ, ਆਉਟਸੋਰਸ, ਡੇਲੀ ਵੇਜ਼ ਮੁਲਾਜ਼ਮਾਂ ਅਤੇ ਆਮ ਵਰਗ ਲਈ ਕੋਈ ਵੀ ਢੰਗ ਦੀ ਘੋਸ਼ਣਾ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਇਸ ਮੌਕੇ ’ਤੇ ਮੌਜੂਦ ਫਰਦ ਕੇਂਦਰ ਜਿਲਾ ਪ੍ਰਧਾਨ ਬਰਨਾਲਾ ਸਤਨਾਮ ਸਿੰਘ, ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਜਨਰਲ ਸਕੱਤਰ ਕੁਲਦੀਪ ਕੁਮਾਰ ਸਹਾਇਕ ਜਨਰਲ ਸਕੱਤਰ ਬਲਦੇਵ ਸਿੰਘ ਖਜਾਨਚੀ ਵੀਰਪਾਲ ਕੌਰ ਤੋਂ ਇਲਾਵਾ ਮੈਬਰ ਕੰਵਰਜੀਤ ਸਿੰਘ, ਗੁਰਪਰੀਤ ਸਿੰਘ, ਲਖਵਿੰਦਰ ਸਿੰਘ, ਜਸਕਰਨ ਸਿੰਘ, ਸੁਖਦੀਪ ਸਿੰਘ,ਸੌਕੀਨਾ ਬੇਗਮ, ਪਰਮਿੰਦਰ ਕੌਰ, ਰਾਜਵਿੰਦਰ ਕੌਰ, ਸੰਦੀਪ ਆਦਿ ਹਾਜਰ ਅਪਰੇਟਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦੀ ਹੀ ਠੇਕਾ ਅਤੇ ਆਉਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।