ਸ਼ੰਭੂ ਗੋਇਲ, ਲਹਿਰਾਗਾਗਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਕਲਾਂ ਦੀ ਹੋਣਹਾਰ ਵਿਦਿਆਰਥਣ ਅਮਿ੍ਤਪਾਲ ਕੌਰ ਸਪੁੱਤਰੀ ਬਲੌਰ ਸਿੰਘ ਨੇ ਪੂਰੇ ਪੰਜਾਬ ਵਿੱਚੋਂ 17ਵਾਂ ਰੈਂਕ ਹਾਸਲ ਕਰਦਿਆਂ ਮੈਰਿਟ ਸੂਚੀ ਵਿਚ ਆ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਇੰਚਾਰਜ ਪ੍ਰਦੀਪ ਕੁਮਾਰ,ਐਸ ਐਮ ਸੀ ਕਮੇਟੀ ਚੇਅਰਮੈਨ ਤਰਸੇਮ ਸਿੰਘ ਅਤੇ ਮੈਂਬਰ ਅਤੇ ਸਮੂਹ ਸਟਾਫ ਨੇ ਵਿਦਿਆਰਥਣ ਦੇ ਘਰ ਜਾ ਕੇ ਹੌਸਲਾ ਅਫਜਾਈ ਕਰਦੇ ਹੋਏ ਸਨਮਾਨਿਤ ਕੀਤਾ ਅਤੇ ਵਿਦਿਆਰਥਣ ਸਮੇਤ ਪੂਰੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥਣ ਅੰਮਿ੍ਤਪਾਲ ਕੌਰ ਦੇ ਮੈਰਿਟ ਸੂਚੀ ਵਿੱਚ ਆਉਣ ਸਬੰਧੀ ਪੂਰੇ ਇਲਾਕੇ ਖੁਸ਼ੀ ਦੀ ਲਹਿਰ ਹੈ।