ਯਾਦਵਿੰਦਰ ਸਿੰਘ, ਭੁੱਲਰ, ਬਰਨਾਲਾ : ਗੁਰੂੁ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ ਤੇ ਇਫਕੋਂ ਵੱਲੋਂ ਵੱਡੇ ਪੱਧਰ 'ਤੇ ਰੁੱਖ ਲਗਾਉਣ ਦੀ ਮੁਹਿੰਮ ਸਬੰਧੀ ਪ੍ਰਰੋਗਰਾਮ ਡਾ. ਪ੍ਰਹਿਲਾਦ ਸਿੰਘ ਤੰਵਰ, ਕਿ੍ਸ਼ੀ ਵਿਗਿਆਨ ਕੇਂਦਰ, ਹੰਡਿਆਇਆ ਦੀ ਅਗਵਾਈ ਹੇਠ ਪ੍ਰਰੋਗਰਾਮ ਕਰਵਾਇਆ ਗਿਆ। ਇਸ ਪ੍ਰਰੋਗਰਾਮ 'ਚ ਮੱੁਖ ਮਹਿਮਾਨ ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ, ਆਈਏਐੱਸ ਉਚੇਚੇ ਤੌਰ 'ਤੇ ਪਹੁੰਚੇ। ਇਸ ਸਮੇਂ ਕਿਸਾਨ ਵੀਰਾਂ ਦਾ ਸਵਾਗਤ ਕੀਤਾ ਤੇ ਕਿ੍ਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨ ਕਿ੍ਸ਼ੀ ਵਿਗਿਆਨ ਕੇਂਦਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ 'ਚ ਵਾਧਾ ਕਰਨਾ ਹੈ ਤੇ ਨਵੀਆਂ ਖੋਜਾਂ ਦੀ ਜਾਂਚ ਪਰਖ ਕਰ ਕੇ ਕਿਸਾਨਾਂ ਲਈ ਤਿਆਰ ਕਰਨਾ ਹੈ। ਉਨ੍ਹਾਂ ਨੇ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਕਿ ਇਕ ਮਨੁੱਖ ਨੂੰ ਇਕ ਦਿਨ 'ਚ ਲਗਪਗ 550 ਲਿਟਰ ਆਕਸੀਜਨ ਦੀ ਲੋੜ ਪੈਂਦੀ ਹੈ ਤੇ ਪੌਦੇ ਹੀ ਆਕਸੀਜਨ ਦਾ ਸਰੋਤ ਹਨ। ਇਸ ਆਕਸੀਜਨ ਦੀ ਪੂਰਤੀ ਲਈ ਰੁੱਖ ਸਾਨੂੰ ਆਕਸੀਜਨ ਤੋਂ ਇਲਾਵਾ ਵਾਤਾਵਰਣ ਨੂੰ ਸ਼ੁੱਧ ਕਰਦੇ ਹਨ, ਤਾਪਮਾਨ ਨੂੰ ਘਟਾਉਂਦੇ ਹਨ ਤੇ ਛਾਂ ਪ੍ਰਦਾਨ ਕਰਦੇ ਹਨ। ਇਸ ਪ੍ਰਰੋਗਰਾਮ 'ਚ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਡਾ. ਖੁਸ਼ਵੀਰ ਸਿੰਘ, ਅਸੀਸਟੈਂਟ ਡਾਇਰੈਕਟਰ (ਫਿਸ਼ਰੀਜ) ਨੇ ਮੱਛੀ ਪਾਲਣ ਕਿੱਤੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਮੱਛੀ ਪਾਲਣ ਕਿੱਤਾ ਇਕ ਸਹਾਇਕ ਕਿੱਤਾ ਹੈ ਤੇ ਇਸਨੂੰ ਕਿਸੇ ਵੀ ਹੋਰ ਕਿੱਤੇ ਨਾਲ ਜੋੜ ਕੇ ਵੱਧ ਮੁਨਾਫਾ ਕਮਾਇਆ ਜਾ ਸਕਦਾ ਹੈ। ਇਸ ਮੌਕੇ ਤੇ ਕਿ੍ਸ਼ੀ ਵਿਗਿਆਨ ਕੇਂਦਰ, ਬਰਨਾਲਾ ਵਲੋਂ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਬੂਟੇ ਵੰਡੇ ਗਏ। ਇਸਦੇ ਨਾਲ-ਨਾਲ ਡੀਸੀ ਤੇਜ ਪ੍ਰਤਾਪ ਸਿੰਘ ਫੂਲਕਾ, ਆਈਏਐਸ, ਡਿਪਟੀ ਕਮਿਸ਼ਨਰ ਬਰਨਾਲਾ ਕੇਵੀਕੇ ਵਲੋਂ ਕਿਸਾਨ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਗਈ।