ਕਰਮਜੀਤ ਸਿੰਘ ਸਾਗਰ, ਧਨੌਲਾ : ਜ਼ਿਲ੍ਹਾ ਬਰਨਾਲਾ ਦੇ ਐੱਸਐੱਸਪੀ ਹਰਜੀਤ ਸਿੰਘ ਦੀਆਂ ਹਦਾਇਤਾਂ 'ਤੇ ਐੱਸਪੀ ਰੁਪਿੰਦਰ ਕੁਮਾਰ ਭਾਰਦਵਾਜ (ਪੀਬੀਆਈ) ਐੱਸਪੀ (ਡੀ) ਸੁਖਦੇਵ ਸਿੰਘ ਵਿਰਕ, ਡੀਐੱਸਪੀ ਬਰਨਾਲਾ ਰਾਜੇਸ਼ ਕੁਮਾਰ ਿਛੱਬਰ ਦੀ ਯੋਗ ਅਗਵਾਈ ਹੇਠ ਥਾਣਾ ਧਨੌਲਾ ਮੁੱਖੀ ਇੰਸ. ਹਾਕਮ ਸਿੰਘ ਨੇ ਆਪਣੀ ਪੁਲਿਸ ਟੀਮ ਨਾਲ ਦੇਸ਼ ਦੀ ਸੁਰੱਖਿਆ ਤੇ ਅਣਖ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਯਾਦ ਕਰਦਿਆਂ ਵੱਖ-ਵੱਖ ਪਿੰਡਾਂ 'ਚ ਬੂਟੇ ਲਾਏ। ਟੋਲ ਪਲਾਜ਼ਾ ਨਜ਼ਦੀਕ ਬੂਟੇ ਲਾਉਣ ਉਪਰੰਤ ਇੰਸ. ਹਾਕਮ ਸਿੰਘ ਨੇ ਦੱਸਿਆ ਕਿ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਣ ਵਾਲੇ ਪੁਲਿਸ ਜਵਾਨਾਂ ਦੀ ਯਾਦ 'ਚ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ, ਉਸ ਦਿਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡਾ ਅਹਿਮ ਹਿੱਸਾ ਹਨ ਤੇ ਪੁਲਿਸ ਵਿਭਾਗ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਨਾਲ ਖੜ੍ਹਾ ਹੈ। ਉਨ੍ਹਾਂ ਸ਼ਹੀਦ ਹੋਏ ਜਵਾਨਾਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ 'ਤੇ ਥਾਣੇਦਾਰ ਗੁਰਮੀਤ ਸਿੰਘ, ਥਾਣੇਦਾਰ ਜਸਵੀਰ ਸਿੰਘ, ਥਾਣੇਦਾਰ ਗੁਰਤੇਜ ਸਿੰਘ, ਥਾਣੇਦਾਰ ਬਲਦੇਵ ਸਿੰਘ, ਥਾਣੇਦਾਰ ਅਜੈਬ ਸਿੰਘ, ਮੁਨਸ਼ੀ ਤਰਸੇਮ ਸਿੰਘ, ਰਾਜਵਿੰਦਰ ਸਿੰਘ, ਲਾਭ ਸਿੰਘ ਤੇ ਥਾਣੇਦਾਰ ਸਰਬਜੀਤ ਸਿੰਘ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੇ ਮੈਂਬਰ ਦੀ ਮੌਜੂਦਗੀ 'ਚ ਬੂਟੇ ਲਗਾਏ ਗਏ।