ਇੰਸਪੈਕਟਰ ਬਲਜੀਤ ਸਿੰਘ ਨੂੰ ਮਿਲੇਗਾ 'ਅਤਿ ਉਤਕ੍ਰਿਸ਼ਟ ਸੇਵਾ ਪਦਕ' 33 ਨੰਬਰ ਫ਼ਾਇਲ ਅੱਪਡੇਟ ਕਰਕੇ ਭੇਜੋ ਜੀ
Publish Date: Sun, 27 Sep 2026 07:20 PM (IST)
Updated Date: Mon, 28 Sep 2026 04:07 AM (IST)
ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਹੋਵੇਗਾ ਵੱਡਾ ਸਨਮਾਨ : ਐੱਸਐੱਸਪੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸ਼ੁਭ ਮੌਕੇ ਤੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਆਈਪੀਐੱਸ ਵੱਲੋਂ ਮਹਿਕਮੇ ਦੇ ਬਿਹਤਰੀਨ ਅਫ਼ਸਰਾਂ ਤੇ ਕਰਮਚਾਰੀਆਂ ਨੂੰ ‘ਉਤਕ੍ਰਿਸ਼ਟ ਸੇਵਾ ਪਦਕ’ ਤੇ ‘ਅਤਿ ਉਤਕ੍ਰਿਸ਼ਟ ਸੇਵਾ ਪਦਕ’ ਨਾਲ ਸਨਮਾਨਿਤ ਕਰਨ ਸਬੰਧੀ ਅਧਿਕਾਰਤ ਹੁਕਮ ਜਾਰੀ ਕੀਤੇ ਗਏ ਹਨ। 25 ਸਤੰਬਰ 2026 ਨੂੰ ਜਾਰੀ ਹੋਏ ਇਨ੍ਹਾਂ ਹੁਕਮਾਂ ਨਾਲ ਪੁਲਿਸ ਵਿਭਾਗ ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਬਾਕਸ- ਬਲਜੀਤ ਸਿੰਘ ਨੂੰ ਮਿਲੇਗਾ ਅਤਿ ਉਤਕ੍ਰਿਸ਼ਟ ਸੇਵਾ ਪਦਕ ਪੰਜਾਬੀ ਜਾਗਰਣ ਨਾਲ ਖੁਸ਼ੀ ਦਾ ਇਜ਼ਹਾਰ ਕਰਦਿਆਂ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਤੇ ਇਮਾਨਦਾਰੀ ਨੂੰ ਦੇਖਦਿਆਂ ‘ਅਤੀ ਉਤਕ੍ਰਿਸ਼ਟ ਸੇਵਾ ਪਦਕ’ ਲਈ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਵੀ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਗਣਤੰਤਰ ਤੇ ਸੁਤੰਤਰਤਾ ਦਿਵਸਾਂ ਮੌਕੇ ਵੀ ਉਨ੍ਹਾਂ ਨੂੰ ਕਈ ਵਾਰ ਪ੍ਰਸ਼ੰਸਾ ਪੱਤਰਾਂ ਤੇ ਵਿਸ਼ੇਸ਼ ਸਨਮਾਨਾਂ ਨਾਲ ਨਵਾਜਿਆ ਗਿਆ ਹੈ। ਇੰਸਪੈਕਟਰ ਬਲਜੀਤ ਸਿੰਘ ਦੀ ਤਿੱਖੀ ਨਜ਼ਰ ਤੇ ਰੌਸ਼ਨ ਦਿਮਾਗ ਦੀ ਬਦੌਲਤ ਸਮਾਜ ਵਿਰੋਧੀ ਅੰਸਰਾਂ ਤੇ ਤਸਕਰਾਂ ਤੇ ਰੱਖੀ ਮਜ਼ਬੂਤ ਪਕੜ ਦੀ ਸ਼ਲਾਘਾ ਨਾ ਸਿਰਫ਼ ਬਰਨਾਲਾ ਜ਼ਿਲ੍ਹੇ ਵਿੱਚ, ਬਲਕਿ ਪੂਰੇ ਪੰਜਾਬ ਤੇ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਨੇ ਗੁਆਂਢੀ ਸੂਬਿਆਂ ਤੋਂ ਵੀ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਡੱਕਿਆ ਹੈ। ਬਾਕਸ ਮੈਡਲ ਪ੍ਰਾਪਤ ਕਰਨ ਵਾਲੇ ਪੁਲਿਸ ਅਧਿਕਾਰੀ ਤੇ ਜਵਾਨ : ਐੱਸ.ਐੱਸ.ਪੀ. ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ ਆਲਮ ਨੇ ਪੰਜਾਬੀ ਜਾਗਰਣ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਰਨਾਲਾ ਪੁਲਿਸ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਇਸ ਵਿਸ਼ੇਸ਼ ਸਨਮਾਨ ਲਈ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਅਤੇ ਸ਼ਲਾਘਾਯੋਗ ਸੇਵਾਵਾਂ ਦੇ ਬਦਲੇ ਇਹ ਸਨਮਾਨ ਦਿੱਤੇ ਜਾ ਰਹੇ ਹਨ। ਐੱਸਐੱਸਪੀ ਬਰਨਾਲਾ ਨੇ ਦੱਸਿਆ ਕਿ ਅਤੀ ਉਤਕ੍ਰਿਸ਼ਟ ਸੇਵਾ ਪਦਕ ਲਈਇੰਸਪੈਕਟਰ ਬਲਜੀਤ ਸਿੰਘ,ਸਬ-ਇੰਸਪੈਕਟਰ ਰਜਿੰਦਰ ਕੁਮਾਰ,ਸਬ-ਇੰਸਪੈਕਟਰ ਰਾਜ ਕੁਮਾਰ ਤੇ ਉਤਕ੍ਰਿਸ਼ਟ ਸੇਵਾ ਪਦਕ ਲਈ ਡੀ.ਐੱਸ.ਪੀ. ਰਾਹੁਲ ਕੌਸ਼ਲ, ਮਹਿਲਾ ਸਹਾਇਕ ਸਬ-ਇੰਸਪੈਕਟਰ ਕਮਲਜੀਤ ਕੌਰ, ਹੈੱਡ ਕਾਂਸਟੇਬਲ ਅਨਿਲ ਕੁਮਾਰ, ਸੀਨੀਅਰ ਕਾਂਸਟੇਬਲ ਗੁਰਮੀਤ ਸਿੰਘ ਸਣੇ ਬਰਨਾਲਾ ਦੇ ਇੰਸਪੈਕਟਰ ਬਲਜੀਤ ਸਿੰਘ ਨੂੰ ਇਸ ਵੱਕਾਰੀ ਸਨਮਾਨ ਲਈ ਚੁਣੇ ਜਾਣ ਤੇ ਇਲਾਕੇ ਦੇ ਪੁਲਿਸ ਵਿਭਾਗ, ਪਰਿਵਾਰ ਤੇ ਸਨੇਹੀਆਂ ਚ ਭਾਰੀ ਉਤਸ਼ਾਹ ਤੇ ਖੁਸ਼ੀ ਦਾ ਮਾਹੌਲ ਹੈ।