ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਦਿੜ੍ਹਬਾ ਪੁਲਿਸ ਵੱਲੋਂ ਮੁੱਖ ਥਾਣਾ ਅਫ਼ਸਰ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਦਿੜ੍ਹਬਾ ਸ਼ਹਿਰ ਅਤੇ ਹੋਰ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਹੈ। ਪੁਲਿਸ ਨੇ ਟੀਮਾਂ ਬਣਾ ਕੇ ਸਾਰੇ ਇਲਾਕੇ ਵਿਚ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦਿੜ੍ਹਬਾ ਦੇ ਮੁੱਖ ਚੌਕ ਵਿਚ ਵਾਹਨਾਂ ਦੀ ਚੈਕਿੰਗ ਕਰ ਰਹੇ ਮੁੱਖ ਥਾਣਾ ਅਫ਼ਸਰ ਲਖਵਿੰਦਰ ਸਿੰਘ ਨੇ ਕਿਹਾ ਕਿ ਇਹ ਚੈਕਿੰਗ ਤਿਉਹਾਰਾਂ ਨੂੰ ਮੁੱਖ ਰੱਖ ਕੇ ਕੀਤੀ ਜਾ ਰਹੀ ਹੈ। ਉੁਨ੍ਹਾਂ ਕਿਹਾ ਕਿ ਕਿਸੇ ਵੀ ਗ਼ੈਰ ਸਮਾਜਿਕ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਸ਼ਹਿਰ ਅੰਦਰ ਸ਼ਾਂਤੀ ਬਣਾਏ ਰੱਖਣ ਲਈ ਉਨ੍ਹਾਂ ਨੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਇਸ ਮੌਕੇ ਏਐੱਸਆਈ ਦਰਸ਼ਨ ਸਿੰਘ ਭੱਠਲ ਤੇ ਅਮਰੀਕ ਸਿੰਘ ਹਾਜ਼ਰ ਸਨ।