ਲੋਕਾਂ ਵਲੋਂ ਵੀ ਪੁਲਿਸ ਦਾ ਸਾਥ ਜ਼ਰੂਰੀ
ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ਼ ਸਖਤ ਕਾਰਵਾਈ ਲਈ ਲੋਕਾਂ ਵਲੋਂ ਪੁਲਿਸ ਦਾ ਸਾਥ ਜਰੂਰੀ
Publish Date: Sat, 28 Mar 2026 05:32 PM (IST)
Updated Date: Sun, 29 Mar 2026 04:06 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ ਸੂਬੇ ਅੰਦਰ ਲੁੱਟਾਂ—ਖ਼ੋਹਾਂ ਤੇ ਹੋਰ ਅਪਰਾਧਿਕ ਘਟਨਾਵਾਂ ਨਿੱਤ ਦਿਨ ਵਾਪਰਦੀਆਂ ਰਹਿੰਦੀਆਂ ਹਨ, ਬੇਸ਼ੱਕ ਪੁਲਿਸ ਵਲੋਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ ਪਰ ਜੇਕਰ ਸਮਾਜ ਅੰਦਰ ਵਾਪਰਨ ਵਾਲੀਆਂ ਅਪਰਾਧਿਕ ਘਟਨਾਵਾਂ ਪ੍ਰਤੀ ਲੋਕ ਅਜਿਹੇ ਮਾੜੇ ਅਨਸਰਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ਼ ਪੁਲਿਸ ਸਾਥ ਦੇਣ ਤਾਂ ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ’ਤੇ ਸਮੇਂ ਤੋਂ ਹੀ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਪੇਸ਼ ਹਨ ਪੰਜਾਬੀ ਜਾਗਰਣ ਨਾਲ ਵੱਖ-ਵੱਖ ਪੁਲਿਸ ਅਧਕਿਾਰੀਆਂ ਦੇ ਵਿਚਾਰ :— ਬਾਕਸ-- ਮਾੜੇ ਅਨਸਰਾਂ ਖਿਲਾਫ਼ ਸਖਤੀ ਕੀਤੀ ਜਾ ਰਹੀ ਹੈ: ਐੱਸਐੱਸਪੀ ਐੱਸਐੱਸਪੀ ਮੁਹੰਮਦ ਸਰਫ਼ਰਾਜ ਆਲਮ ਨੇ ਕਿਹਾ ਕਿ ਪੁਲਿਸ ਵਲੋਂ ਮਾੜੇ ਅਨਸਰਾਂ ਦੇ ਖਿਲਾਫ਼ ਪੂਰੀ ਤਰ੍ਹਾਂ ਦੇ ਨਾਲ ਸਖਤੀ ਕੀਤੀ ਜਾ ਰਹੀ ਹੈ, ਪਰ ਫਿ਼ਰ ਵੀ ਅਪਰਾਧਿਕ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਨ੍ਹਾਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਲਈ ਨੂੰ ਵੀ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ *ਤੇ ਬਖਸਿਆ ਨਹੀਂ ਜਾਵੇਗਾ। ਬਾਕਸ-- ਲੋਕ ਵੀ ਪੁਲਿਸ ਨੂੰ ਸੂਚਨਾ ਦੇਣ: ਸੋਹਣ ਲਾਲ ਐੱਸਪੀ ਐੱਚ ਸੋਹਣ ਲਾਲ ਨੇ ਕਿਹਾ ਕਿ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦਾ ਪਤਾ ਉਨ੍ਹਾਂ ਦੇ ਆਲੇ—ਦੁਆਲੇ ਦੇ ਲੋਕਾਂ ਨੂੰ ਪਤਾ ਹੁੰਦਾ ਹੈ ਪਰ ਇਸ ਦੇ ਬਾਵਜੂਦ ਵੀ ਉਹ ਪੁਲਿਸ ਨੂੰ ਸੂਚਿਤ ਨਹੀਂ ਕਰਦੇ ਜੇਕਰ ਇਨ੍ਹਾਂ ਮਾੜੇ ਅਨਸਰਾਂ ਪ੍ਰਤੀ ਪੁਲਿਸ ਨੂੰ ਸਮੇਂ ਸਿਰ ਸੂਚਿਤ ਕੀਤਾ ਜਾਵੇ ਤਾਂ ਇਨ੍ਹਾਂ ’ਤੇ ਠੱਲ੍ਹ ਸਿਕੰਜਾ ਸਕਿਆ ਜਾ ਸਕਦਾ ਹੈ। ਬਾਕਸ-- ਲੋਕਾਂ ਦੇ ਸਾਥ ਨਾਲ ਅਪਰਾਧ ’ਤੇ ਪੈ ਸਕਦੀ ਹੈ ਠੱਲ੍ਹ : ਐੱਸਪੀ ਡੀ : ਐੱਸਪੀ ਡੀ ਅਸੋਕ ਕੁਮਾਰ ਨੇ ਕਿਹਾ ਕਿ ਸਮਾਜ ਅੰਦਰ ਵਾਰਪਣ ਵਾਲੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੇ ਲਈ ਲੋਕਾਂ ਨੂੰ ਪੁਲਿਸ ਦਾ ਪੂਰਾ ਸਾਥ ਦੇਣਾ ਚਾਹੀਦਾ ਹੈ ਤਾਂ ਹੀ ਅਜਿਹੇ ਮਾੜੇ ਅਨਸਰਾਂ ਦੇ ਖਿਲਾਫ਼ ਸਖਤੀ ਵਰਤੀ ਜਾ ਸਕਦੀ ਹੈ। ਲੋਕਾਂ ਦੇ ਸਾਥ ਨਾਲ ਸਮਾਜ ਅੰਦਰ ਅਪਰਾਧਿਕ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਤਸਕਰਾਂ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਹੋ ਸਕੇ। ਬਾਕਸ== ਸ਼ੱਕੀ ਵਿਅਕਤੀਆਂ ਦੀ ਸੂਚਨਾ ਦੇਵੋ: ਡੀਐਸਪੀ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਸਮਾਜ ਕੋਈ ਵੀ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨੇੜਲੇ ਪੁਲਿਸ ਥਾਣੇ ’ਚ ਦੇਣੀ ਚਾਹੀਦੀ ਹੈ, ਅਜਿਹਾ ਕਰਨ ਦੇ ਨਾਲ ਸਮੇਂ ਤੋਂ ਪਹਿਲਾਂ ਹੀ ਅਜਿਹੇ ਵਿਅਕਤੀ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਵੱਡੀ ਘਟਨਾ ਤੋਂ ਵੀ ਬਚਾਅ ਹੋ ਸਕਦਾ ਹੈ।