ਨਸ਼ੇ ਖਿਲਾਫ ਪੁਲਿਸ ਨੇ ਦਾਣਾ ਮੰਡੀ ਧਨੌਲਾ ’ਚ ਚਲਾਈ ਸਰਚ ਮੁਹਿੰਮ ਨਸ਼ੇ ਖਿਲਾਫ ਪੁਲਿਸ ਨੇ ਦਾਣਾ ਮੰਡੀ ਧਨੌਲਾ ’ਚ ਚਲਾਈ ਸਰਚ ਮੁਹਿੰਮ
Publish Date: Sun, 27 Sep 2026 06:21 PM (IST)
Updated Date: Mon, 28 Sep 2026 04:04 AM (IST)
ਸੁੰਨਸਾਨ ਥਾਵਾਂ ’ਤੇ ਨਸ਼ਾ ਕਰਨ ਜਾਂ ਸਪਲਾਈ ਕਰਨ ਵਾਲਿਆਂ ’ਤੇ ਪੁਲਿਸ ਦੀ ਨਜ਼ਰ : ਡੀਐੱਸਪੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਡੀਜੀਪੀ ਪੰਜਾਬ ਤੇ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਧਨੌਲਾ ਪੁਲਿਸ ਵੱਲੋਂ ਦਾਣਾ ਮੰਡੀ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਅਨਾਜ ਮੰਡੀ ਦੇ ਖਾਲੀ ਪਲਾਟਾਂ ਅਤੇ ਹੋਰ ਸੁੰਨਸਾਨ ਥਾਵਾਂ ਦੀ ਬਰੀਕੀ ਨਾਲ ਜਾਂਚ ਕੀਤੀ। ਡੀਐੱਸਪੀ ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸ਼ਹਿਰ ਦੇ ਉਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਜਾਂ ਨਸ਼ਾ ਤਸਕਰ ਲੁਕ-ਛਿਪ ਕੇ ਆਪਣੀਆਂ ਗਤੀਵਿਧੀਆਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦਾਣਾ ਮੰਡੀ ਧਨੌਲਾ ਦੇ ਕੁਝ ਖਾਲੀ ਪਲਾਟ ਅਤੇ ਸੁੰਨਸਾਨ ਥਾਵਾਂ ਨਸ਼ਾ ਕਰਨ ਜਾਂ ਨਸ਼ੇ ਦੀ ਸਪਲਾਈ ਲਈ ਵਰਤੇ ਜਾਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਇਹ ਸਰਚ ਮੁਹਿੰਮ ਚਲਾਈ ਗਈ ਹੈ। ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਅਨਾਜ ਮੰਡੀ ਵਿੱਚ ਇੱਕ ਖਾਲੀ ਪਏ ਪਲਾਟ ਦੀ ਕੰਧ ਨੂੰ ਢਾਹਿਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਕਾਰਵਾਈ ਦਾ ਮਕਸਦ ਅਜਿਹੀਆਂ ਥਾਵਾਂ ਨੂੰ ਖੁੱਲ੍ਹਾ ਕਰਨਾ ਹੈ, ਜਿੱਥੇ ਨਸ਼ਾ ਕਰਨ ਵਾਲੇ ਜਾਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਲੁਕ ਕੇ ਆਪਣੀਆਂ ਗਤੀਵਿਧੀਆਂ ਕਰ ਸਕਦੇ ਹਨ। ਡੀਐੱਸਪੀ ਰਜਿੰਦਰਪਾਲ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਵੱਲੋਂ ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਵਰਤੀਆਂ ਜਾਣ ਵਾਲੀਆਂ ਸੰਭਾਵਿਤ ਥਾਵਾਂ ਦੀ ਪਛਾਣ ਕਰਕੇ ਉੱਥੇ ਸਰਚ ਅਤੇ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਵੇਚਣ, ਖਰੀਦਣ, ਰੱਖਣ ਜਾਂ ਵਰਤਣ ਸਬੰਧੀ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਸਰਚ ਅਭਿਆਨ ਜਾਰੀ ਰਹਿਣਗੇ। ਇਸ ਮੌਕੇ ਸੀਆਈਏ ਸਟਾਫ ਦੇ ਇੰਸਪੈਕਟਰ ਬਲਜੀਤ ਸਿੰਘ, ਇੰਸਪੈਕਟਰ ਲਖਬੀਰ ਸਿੰਘ, ਇੰਸਪੈਕਟਰ ਜਗਜੀਤ ਸਿੰਘ, ਇੰਸਪੈਕਟਰ ਚਰਨਜੀਤ ਸਿੰਘ, ਥਾਣਾ ਧਨੌਲਾ ਦੇ ਮੁਖੀ ਇੰਸਪੈਕਟਰ ਕਮਲਜੀਤ ਕੌਰ ਸਮੇਤ ਪੁਲਿਸ ਦੇ ਹੋਰ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ।