ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਜ਼ਿਲ੍ਹਾ ਬਰਨਾਲਾ ਦੇ ਥਾਣਾ ਟੱਲੇਵਾਲ ਵਿਖੇ ਤਾਇਨਾਤ ਪੁਲਿਸ ਥਾਣੇਦਾਰ 'ਤੇ ਜਬਰ ਜਨਾਹ ਦੇ ਦੋਸ਼ ਲੱਗੇ ਹਨ। ਇਸੇ ਥਾਣੇ ਅਧੀਨ ਆਉਂਦੇ ਇਕ ਪਿੰਡ ਦੀ ਔਰਤ ਨੇ ਥਾਣਾ ਟੱਲੇਵਾਲ ਵਿਖੇ ਹੀ ਬਿਆਨ ਦਰਜ ਕਰਵਾਏ ਹਨ ਕਿ ਥਾਣੇਦਾਰ ਬਲਦੇਵ ਸਿੰਘ ਨੇ ਉਸ ਨਾਲ ਜਬਰ ਜਨਾਹ ਕੀਤਾ ਹੈ।

ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਵੱਲੋਂ ਦਿੱਤੇ ਗਏ ਹੁਕਮਾਂ 'ਤੇ ਜ਼ਿਲ੍ਹਾ ਉਪ ਕਪਤਾਨ ਪੁਲਿਸ ਸੁਖਦੇਵ ਸਿੰਘ ਵਿਰਕ ਨੇ ਮਾਮਲੇ ਦੀ ਜਾਂਚ ਕਰਦਿਆਂ ਥਾਣੇਦਾਰ 'ਤੇ ਜਬਰ ਜਨਾਹ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਪੁਲਿਸ ਹਿਰਾਸਤ ਵਿਚ ਲੈ ਲਿਆ ਹੈ।