ਪੁਲਿਸ ਵੱਲੋਂ ਗਣਤੰਤਰ ਦਿਵਸ ਦੇ ਸਬੰਧ ’ਚ ਕੱਢਿਆ ਫਲੈਗ ਮਾਰਚ
ਪੁਲਿਸ ਵੱਲੋਂ ਗਣਤੰਤਰ ਦਿਵਸ ਦੇ ਸਬੰਧ ’ਚ ਕੱਢਿਆ ਫਲੈਗ ਮਾਰਚ
Publish Date: Sun, 25 Jan 2026 06:09 PM (IST)
Updated Date: Mon, 26 Jan 2026 04:10 AM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅੱਜ ਤਪਾ ਵਿਖੇ ਡੀਐੱਸਪੀ ਬਰਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਤੇ ਥਾਣਾ ਤਪਾ ਦੇ ਐੱਸਐੱਚਓ ਸ਼ਰੀਫ ਖਾਂ, ਥਾਣਾ ਰੂੜੇਕੇ ਕਲਾਂ ਦੇ ਐੱਸਐੱਚਓ ਬਲਵਿੰਦਰ ਸਿੰਘ, ਥਾਣਾ ਭਦੋੜ ਦੇ ਐੱਸਐੱਚਓ ਇਸਪੈਕਟਰ ਸਿਮਰਨਜੀਤ ਸਿੰਘ ਅਤੇ ਥਾਣਾ ਸਹਿਣਾ ਦੇ ਐੱਸਐੱਚਓ ਰੇਨੂ ਪਰੋਚਾ,ਚੌਂਕੀ ਇੰਚਾਰਜ ਬਲਜੀਤ ਸਿੰਘ ਢਿਲੋਂ ਵੀ ਹਾਜ਼ਰ ਰਹੇ। ਇਹ ਫਲੈਗ ਮਾਰਚ ਪੁਲਸ ਸਟੇਸ਼ਨ ਤੋਂ ਸ਼ੁਰੂ ਹੋਕੇ ਨਾਮਦੇਵ ਮਾਰਗ, ਵਾਲਮਿਕੀ ਚੌਕ, ਰੂਪ ਚੰਦ ਰੋਡ, ਘੁੜੈਲੀ ਰੋਡ ਹੁੰਦਾ ਹੋਇਆ ਸਮਾਪਤ ਹੋਇਆ। ਡੀਐੱਸਪੀ ਬਲਜੀਤ ਸਿੰਘ ਢਿਲੋਂ ਨੇ ਇਸ ਮੌਕੇ ਤੇ ਦੱਸਿਆ ਕਿ 26 ਜਨਵਰੀ ਨੂੰ ਆਉਣ ਵਾਲੇ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਪੁਲਿਸ ਸਾਰੀਆਂ ਸੁਰੱਖਿਆ ਨੀਤੀਆਂ ਨੂੰ ਕਾਇਮ ਰੱਖਦੀ ਹੋਈ ਨਾਗਰਿਕਾਂ ਦੀ ਸੁਰੱਖਿਆ ਨੂੰ ਆਪਣੀ ਪ੍ਰਮੁੱਖ ਤਰਜੀਹ ਬਣਾਏ ਹੋਈ ਹੈ। ਫਲੈਗ ਮਾਰਚ ਮੁਹਿੰਮ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਰਸਤੇ ਦੀਆਂ ਨਿਗਰਾਨੀਆਂ ਕਰਦਿਆਂ ਲੋਕਾਂ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਡੀਐੱਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਵਿੱਚ ਆਵੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਕਿਸੇ ਵੀ ਸ਼ੱਕੀ ਵਸਤੂ ਨਾਲ ਹੱਥ ਲਗਾਉਣ ਜਾਂ ਛੇੜਛਾੜ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਵਿੱਚ ਸਦਾ ਤਿਆਰ ਹੈ ਅਤੇ ਨਾਗਰਿਕਾਂ ਦੇ ਸੁਰੱਖਿਆ ਸੁਨਿਸ਼ਚਿਤ ਕਰਨ ਲਈ ਹਰ ਸੰਭਵ ਕਦਮ ਉਠਾਇਆ ਜਾ ਰਿਹਾ ਹੈ। ਫਲੈਗ ਮਾਰਚ ਮੁਹਿੰਮ ਨੇ ਸਥਾਨਕ ਲੋਕਾਂ ਵਿੱਚ ਅਮਨ ਅਤੇ ਸੁਰੱਖਿਆ ਪ੍ਰਤੀ ਵਿਸ਼ਵਾਸ ਵਧਾਇਆ ਹੈ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਗਣਤੰਤਰ ਦਿਵਸ ਸਮਾਰੋਹ ਸਮੇਂ ਹਰ ਤਰ੍ਹਾਂ ਦੀ ਸੁਰੱਖਿਆ ਨਿਗਰਾਨੀ ਕੀਤੀ ਜਾਵੇਗੀ ਅਤੇ ਕੋਈ ਵੀ ਸੁਰੱਖਿਆ ਖ਼ਤਰਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੋਕੇ ਹਰਵਿੰਦਰਪਾਲ ਸਿੰਘ, ਗੁਰਪਿਆਰ ਸਿੰਘ, ਬੂਟਾ ਸਿੰਘ, ਰਣਜੀਤ ਸਿੰਘ ਈਅ(ਸਾਰੇ ਸਹਾਇਕ ਥਾਣੇਦਾਰ) ਤੋਂ ਇਲਾਵਾ ਵੱਡੀ ਗਿਣਤੀ ਪੁਲਸ ਕਰਮਚਾਰੀ ਹਾਜਰ ਸਨ