- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 55 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਜਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 55 ਪਾਬੰਦੀਸ਼ੁਦਾ ਗੋਲੀਆਂ ਸਣੇ ਦੋ ਜਣਿਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ।ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਵਾਸੀ ਘੁੰਨਸ ਅਤੇ ਸਨੀ ਵਾਸੀ ਖੁੱਡੀ ਖੁਰਦ ਵਜੋਂ ਹੋਈ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਇਲਾਕੇ ਅੰਦਰ ਪਾਬੰਦੀਸ਼ੁਦਾ ਗੋਲੀਆਂ ਲਿਆ ਕੇ ਵੇਚਣ ਦੇ ਆਦੀ ਹਨ, ਜਿਸਤੇ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਤੁਰੰਤ ਹਰਕਤ 'ਚ ਆਉਂਦਿਆਂ ਪੁਲਿਸ ਪਾਰਟੀ ਸਮੇਤ ਰੇਡ ਕਰਕੇ ਦੋਸ਼ੀਆਂਨ ਨੂੰ ਡਰੇਨ ਪਟੜੀ, ਘੁੰਨਸ ਤੋਂ 55 ਪਾਬੰਦੀਸ਼ੁਦਾ ਗੋਲੀਆਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।