
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧਰਮ ਦੇ ਨਾਂ ਤੇ ਰਾਜਨੀਤੀ ਲੋਕ ਹਿਤ ਵਿੱਚ ਨਹੀਂ:ਸੇਖੋਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸੀਪੀਆਈਐੱਮ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਕਾਮਰੇਡ ਹਰਬੰਸ ਸਿੰਘ ਨਮੋਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਵਿੱਚ ਫੇਲ੍ਹ ਹੋਈਆਂ ਹਨ। ਉਹ ਨਾ ਤਾਂ ਨੌਜਵਾਨਾਂ ਲਈ ਰੁਜ਼ਗਾਰ ਦਾ ਠੋਸ ਪ੍ਰਬੰਧ ਕਰ ਸਕੀਆਂ ਹਨ, ਮਹਿੰਗਾਈ ਪੜ੍ਹਾਈ ਅਤੇ ਹੋਰ ਸਹੂਲਤਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ। ਸੂਬਾ ਪੂਰੀ ਤਰ੍ਹਾਂ ਨਸ਼ੇ ਦੀ ਗ੍ਰਿਫਤ ਵਿੱਚ ਆ ਚੁੱਕਾ ਹੈ। ਅਮਨ ਕਾਨੂੰਨ ਕਾਇਮ ਰੱਖਣ ਚ ਸਰਕਾਰਾਂ ਫੇਲ੍ਹ ਹੋਈਆਂ ਹਨ। ਰੋਜ਼ਾਨਾ ਸਾਧਾਰਨ ਲੋਕ ਲੁੱਟੇ ਤੇ ਕੁੱਟੇ ਜਾ ਰਹੇ ਨੇ, ਕਤਲ ਲਗਾਤਾਰ ਹੋ ਰਹੇ ਹਨ। ਪ੍ਰਸ਼ਾਸਨ ਤੇ ਪੁਲਿਸ ਤੰਤਰ ਸਰਕਾਰ ਦੇ ਰਾਜਨੀਤਿਕ ਵਿੰਗ ਦੇ ਤੌਰ ’ਤੇ ਕੰਮ ਕਰ ਰਿਹਾ ਹੈ। 2027 ਦੀਆਂ ਚੋਣਾਂ ਨੂੰ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਦੁਬਾਰਾ ਧਰਮ ਦਾ ਪੱਤਾ ਖੇਡ ਕੇ ਪੰਜਾਬ ਦੇ ਹਾਲਾਤ ਖਰਾਬ ਕਰਨਾ ਚਾਹੁੰਦੀਆਂ ਹਨ। ਲੋਕਾਂ ਦੀ ਵੰਡ ਕਰਕੇ ਚੋਣ ਜਿੱਤਣ ਵੱਲ ਧਿਆਨ ਕੇਂਦਰਿਤ ਕਰ ਰਹੀਆਂ ਹਨ। ਇਹ ਬਲਦੀ ’ਤੇ ਤੇਲ ਪਾਉਣ ਦੇ ਮਨਸੂਬਿਆਂ ਨੂੰ ਪੰਜਾਬ ਦੇ ਅਮਨ ਪਸੰਦ ਲੋਕ ਬਰਦਾਸ਼ਤ ਨਹੀਂ ਕਰਨਗੇ।