ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ : ਮਹਿਲ ਕਲਾਂ ਤੇ ਵਾਸੀਆਂ ਵਲੋਂ ਨਾਨਕਸਰ ਠਾਠ ਮਹਿਲ ਕਲਾਂ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਵਿਰੋਧ ਕਰਨ ਤੇ ਗਾਲੀ-ਗਲੋਚ ਕਰਨ ਵਾਲੇ ਵਿਅਕਤੀ ਦੇ ਖ਼ਿਲਾਫ਼ ਐੱਸਐੱਸਪੀ ਬਰਨਾਲਾ ਹਰਜੀਤ ਸਿੰਘ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਭੁਪਿੰਦਰ ਸਿੰਘ ਲਾਡੀ, ਕਮਲਪ੍ਰਰੀਤ ਸਿੰਘ, ਰਾਜਵਿੰਦਰ ਸਿੰਘ, ਰਾਜਪਾਲ ਸਿੰਘ, ਬਲਵੀਰ ਸਿੰਘ ਆਦਿ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਮਹਿਲ ਕਲਾਂ ਸੋਢੇ ਵਿਖੇ ਨਾਨਕਸਰ ਠਾਠ ਮਹਿਲ ਵਲਾਂ ਵਲੋਂ ਹਰ ਸਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਵੀ ਹੁੰਦਾ ਹੈ। ਜਿਸ ਦੇ ਚਲਦਿਆਂ ਲੰਘੇ ਦਿਨੀਂ ਨਾਨਕਸਰ ਪਾਠ ਮਹਿਲ ਕਲਾਂ 'ਚ ਧਾਰਮਿਕ ਸਮਗਾਮ ਕਰਵਾਏ ਜਾ ਰਹੇ ਸੀ, ਜਿਸ 'ਚ ਸਮੂਹ ਪਿੰਡ ਵਾਸੀ ਸ਼ਾਮਲ ਸਨ। ਸਮਾਗਮ ਦੌਰਾਨ ਨਗਰ ਕੀਰਤਨ ਕੱਿਢਆ ਜਾ ਰਿਹਾ ਸੀ ਤਾਂ ਕਰੀਬ 11:00 ਕੁ ਵਜੇ ਇੱਕ ਵਿਅਕਤੀ ਨੇ ਨਗਰ ਕੀਰਤਨ ਦਾ ਵਿਰੋਧ ਕਰਦਿਆਂ। ਕਥਿੱਤ ਤੌਰ 'ਤੇ ਅੱਪ-ਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ, ਇਸ ਤੋਂ ਇਲਾਵਾ ਪੰਚਾਇਤ ਨੂੰ ਵੀ ਮਾੜਾ-ਚੰਗਾ ਬੋਲਿਆ ਤੇ ਸਮਾਗਮ ਨੂੰ ਬੰਦ ਕਰਵਾਉਣ ਦੀ ਕੋਸ਼ਿਸ਼ ਕਰਨ ਲੱਗਿਆ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੀਆਂ ਹਰਕਤਾਂ ਕਰਕੇ ਪਿੰਡ ਦੀ ਸ਼ਾਂਤੀ ਭੰਗ ਹੋ ਚੁੱਕੀ ਹੈ, ਜਿਸ ਨੇ ਪਿੰਡ ਵਾਸੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਐੱਸਐੱਸਪੀ ਬਰਨਾਲਾ ਤੋਂ ਮੰਗ ਕੀਤੀ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਚਮਕੌਰ ਸਿੰਘ, ਅਮਰਜੀਤ ਸਿੰਘ, ਨਛੱਤਰ ਸਿੰਘ, ਦਰਸ਼ਨ ਸਿੰਘ, ਬਲਵਿੰਦਰ ਸਿੰਘ, ਸ਼ੇਰ ਸਿੰਘ, ਗੋਰਾ ਸਿੰਘ, ਜਸਪ੍ਰਰੀਤ ਸਿੰਘ, ਆਤਮਾ ਸਿੰਘ, ਇਕਬਾਲ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ ਆਦਿ ਵੀ ਹਾਜ਼ਰ ਸਨ।