- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਰਨਲ ਸਕੂਲ ’ਚ ਪ੍ਰਕਾਸ਼ ਪੁਰਬ ਮੌਕੇ ਕਰਵਾਏ ਪੋਸਟਰ ਮੁਕਾਬਲੇ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਕਰਨਲ ਪਬਲਿਕ ਸਕੂਲ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪੋਸਟਰ ਮੇਕਿੰਗ ਮੁਕਾਬਲਾ ਉਤਸ਼ਾਹ ਪੂਰਵਕ ਕਰਵਾਇਆ। ਸਕੂਲ ਦੇ ਵਿਹੜੇ ਵਿੱਚ ਸਵੇਰ ਤੋਂ ਹੀ ਗੁਰਬਾਣੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ।ਸਕੂਲ ਦੇ ਪ੍ਰਿੰਸੀਪਲ ਤਰਸੇਮ ਸ਼ਰਮਾਂ ਨੇ ਦੱਸਿਆ, ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਸਿੱਖ ਧਰਮ ਦੇ ਬਾਨੀ, ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੇ ਬਚਪਨ ਦੀਆਂ ਪ੍ਰੇਰਨਾਦਾਇਕ ਸਾਖੀਆਂ ਅਤੇ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਸੀ। ਸਵਰਨ ਕੌਰ ਦਾ ਇਸ ਸਮੇ ਅਹਿਮ ਯੋਗਦਾਨ ਰਿਹਾ। ਇਸ ਮੌਕੇ ਪ੍ਰਿੰਸੀਪਲ ਤਰਸੇਮ ਸ਼ਰਮਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਮਨੁੱਖਤਾ, ਬਰਾਬਰੀ, ਨਿਮਰਤਾ ਅਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਰਿਟਾਇਰਡ ਕਰਨਲ ਓਪੀ ਰਾਠੀ ,ਚੰਦਰ ਕਲਾ ਰਾਠੀ ਅਤੇ ਸੰਸਥਾ ਦੇ ਮੈਨੇਜਰ ਨਰੇਸ਼ ਰਾਠੀ ਹਾਜ਼ਰ ਸਨ।