ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਪੋਸਟਰ ਜਾਰੀ ਕੀਤਾ
Publish Date: Wed, 11 Mar 2026 03:59 PM (IST)
Updated Date: Wed, 11 Mar 2026 04:00 PM (IST)
- ਲੋਕ ਸੇਵਾ ਸਹਾਰਾ ਕਲੱਬ ਵੱਲੋਂ 16-17 ਮਾਰਚ ਨੂੰ ਵਿਸ਼ਾਲ ਦੋ ਰੋਜ਼ਾ ਖ਼ੂਨਦਾਨ ਕੈਂਪ ਲੱਗੇਗਾ
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਵੀਹਵੀਂ ਸਦੀ ਦੇ ਮਹਾਨ ਅਵਤਾਰ ਸੰਤ ਬਾਬਾ ਅਤਰ ਸਿੰਘ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਲੋਕ ਸੇਵਾ ਸਹਾਰਾ ਕਲੱਬ ਵੱਲੋਂ ਦੋ ਰੋਜ਼ਾ ਖ਼ੂਨਦਾਨ ਕੈਂਪ ਲਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਚਮਕੌਰ ਸਿੰਘ ਸ਼ਾਹਪੁਰ ਅਤੇ ਪ੍ਰਧਾਨ ਜਸਵਿੰਦਰ ਸ਼ਰਮਾ ਨੇ ਦੱਸਿਆ ਕਿ ਕਿ ਇਹ ਕੈਂਪ 16 ਅਤੇ 17 ਮਾਰਚ ਨੂੰ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਲਗਾਇਆ ਜਾਵੇਗਾ। ਕੈਂਪ ਦਾ ਪੋਸਟਰ ਪ੍ਰਸਿੱਧ ਫਿਲਮ ਲੇਖਕ ਅਤੇ ਨਿਰਦੇਸ਼ਕ ਰਾਜੂ ਵਰਮਾ ਅਤੇ ਲੋਕ ਸੇਵਾ ਸਹਾਰਾ ਕਲੱਬ ਦੇ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ। ਪ੍ਰਸਿੱਧ ਫਿਲਮ ਲੇਖਕ ਰਾਜੂ ਵਰਮਾ ਨੇ ਲੋਕ ਸੇਵਾ ਸਹਾਰਾ ਕਲੱਬ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਖ਼ੂਨਦਾਨ ਵਰਗੀ ਸੇਵਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਅੱਗੇ ਆ ਕੇ ਇਸ ਤਰ੍ਹਾਂ ਦੇ ਸਮਾਜ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਜ਼ਰੂਰਤਮੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਈ ਜਾ ਸਕੇ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖ਼ੂਨਦਾਨ ਕਰ ਕੇ ਇਸ ਮਹਾਨ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਖ਼ੂਨਦਾਨੀਆਂ ਲਈ ਸਾਰੇ ਲੁੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਖ਼ੂਨਦਾਨੀਆਂ ਲਈ ਦੁੱਧ ਅਤੇ ਕੇਲਿਆਂ ਦਾ ਲੰਗਰ ਅਤੁੱਟ ਵਰਤੇਗਾ। ਲੋਕ ਸੇਵਾ ਸਹਾਰਾ ਕਲੱਬ ਵੱਲੋਂ ਸਮਾਜ ਸੇਵਾ ਦੇ ਇਸ ਉਪਰਾਲੇ ਨੂੰ ਲਗਾਤਾਰ ਜਾਰੀ ਰੱਖਣ ਦਾ ਸੰਕਲਪ ਵੀ ਪ੍ਰਗਟ ਕੀਤਾ। ਇਸ ਮੌਕੇ ਪ੍ਰਧਾਨ ਜਸਵਿੰਦਰ ਸ਼ਰਮਾ, ਕੁਲਦੀਪ ਕੁਮਾਰ ਗਾਮਾ ਲੈਬਰਾਟਰੀ, ਹਰਜੀਤ ਸਿੰਘ ਬਬਲੀ, ਡਾ. ਚਮਕੌਰ ਸਿੰਘ ਛਾਜਲਾ, ਹਰਿੰਦਰਪਾਲ ਰਿਸ਼ੀ ਸਤੌਜ, ਗੌਰਵ ਸ਼ਰਮਾ, ਪਵਨ ਸਿੰਘ, ਹੈਪੀ ਬਠਿੰਡਾ, ਸੰਜੀਵ ਕਲੇਰ, ਪੰਕਜ ਸ਼ਰਮਾ ਆਦਿ ਹਾਜ਼ਰ ਸਨ।