- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ 1 ਮਈ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਜਾਵੇਗਾ-ਸਿੰਦਰ ਧੌਲਾ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸ਼ਹਿਰੀ ਤੇ ਦਿਹਾਤੀ ਮੰਡਲ ਬਰਨਾਲਾ ਦੀ ਸਾਂਝੀ ਮੀਟਿੰਗ 1 ਮਈ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਲਈ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਸਾਥੀ ਜੱਗਾ ਸਿੰਘ ਧਨੌਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੁੰਦਿਆਂ ਸੂਬਾ ਆਗੂ ਸਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਗ਼ੌਰੀ ਸ਼ੰਕਰ, ਰੂਪ ਚੰਦ ਤਪਾ, ਮੋਹਣ ਸਿੰਘ ਛੰਨਾ, ਸਿਕੰਦਰ ਸਿੰਘ ਤਪਾ, ਜਗਦੀਸ਼ ਸਿੰਘ ਨਾਈਵਾਲਾ ਨੇ 18 ਅਪ੍ਰੈਲ ਨੂੰ ਬਿਜਲੀ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਨੇੜੇ ਲੁਧਿਆਣਾ ਵਿਖੇ ਦਿੱਤੇ ਗਏ ਵਿਸ਼ਾਲ ਧਰਨੇ ’ਚ ਦੋਵਾਂ ਮੰਡਲਾਂ ਦੀ ਸਰਗਰਮ ਸ਼ਮੂਲੀਅਤ ਲਈ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। 1-1-2016 ਤੋਂ ਪੈਨਸ਼ਨਰਾਂ ਦਾ ਤਨਖਾਹ ਸਕੇਲਾਂ ਦਾ ਬਕਾਇਆ, 18% ਮਹਿੰਗਾਈ ਭੱਤੇ ਦੇਣ ਤੋਂ ਇਨਕਾਰੀ ਹੋ ਗਈ ਹੈ। ਜਦਕਿ ਮਹਿੰਦਰਾ ਛੜੱਪੇ ਮਾਰਕੇ ਵਧ ਰਹੀ ਹੈ। ਹਜ਼ਾਰਾਂ ਪੈਨਸ਼ਨਰਜ਼ ਦੀ ਆਪਣੇ ਤਨਖਾਹ ਸਕੇਲਾਂ ਦੇ ਬਕਾਏ ਦੀ ਉਡੀਕ ਕਰਦਿਆਂ ਮੌਤ ਹੋ ਗਈ ਹੈ। ਆਗੂਆਂ ਨੇ ਕਿਹਾ ਕਿ ਇਹ ਉਹੀ ਕਮੇਡੀ ਸਰਕਾਰ ਹੈ ਜਿਹੜੀ ਕਹਿੰਦੀ ਸੀ ਕਿ ਸਰਕਾਰ ਦਾ ਖਜ਼ਾਨਾ ਤਾਂ ਹਮੇਸ਼ਾ ਭਰਿਆ ਹੁੰਦਾ ਹੈ, ਨੀਅਤ ’ਚ ਖੋਟ ਹੁੰਦੀ ਹੈ। ਹੁਣ ਇਹੀ ਸਰਕਾਰ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਫ਼ੈਸਲਾ ਦੇਣ ਦੇ ਬਾਵਜੂਦ, ਹਲਫ਼ੀਆ ਬਿਆਨ ਦੇਕੇ ਇਸੇ ਭਰੇ ਹੋਏ ਖਜ਼ਾਨੇ ਦੇ ਖ਼ਾਲੀ ਹੋਣ ਦਾ ਰੋਣਾ ਰੋਕੇ ਇੱਕ ਤਰ੍ਹਾਂ ਨਾਲ ਬਕਾਇਆ ਅਦਾ ਕਰਨ ਤੋਂ ਹੱਥ ਖੜ੍ਹੇ ਕਰ ਰਹੀ ਹੈ। ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮ ਪੰਜਾਬ ਸਰਕਾਰ ਦੇ ਇਸ ਮੁਲਾਜ਼ਮ ਅਤੇ ਪੈਨਸ਼ਨਰਜ਼ ਵਿਰੋਧੀ ਫੈਸਲੇ ਖਿਲਾਫ ਜਥੇਬੰਦਕ ਸੰਘਰਸ਼ ਨੂੰ ਹੋਰ ਤਿੱਖਾ ਕਰਕੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਸਕੇਲਾਂ ਅਤੇ ਮਹਿੰਗਾਈ ਭੱਤੇ ਦਾ ਬਕਾਇਆ ਅਦਾ ਕਰਨ ਲਈ ਮਜ਼ਬੂਰ ਕਰਨਗੇ। 1 ਮਈ ਦਾ ਕੌਮਾਂਤਰੀ ਦਿਵਸ ਸਾਂਝੇ ਤੌਰ