ਪਾਵਰਕਾਮ ਪੈਨਸ਼ਨਰਜ਼ ਐਸੋ. ਨੇ ਕੀਤਾ ਰੋਸ ਪ੍ਰਦਰਸ਼ਨ
ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Mon, 06 Apr 2026 06:00 PM (IST)
Updated Date: Tue, 07 Apr 2026 04:05 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਵੱਲੋਂ ਸਾਂਝੇ ਤੌਰ ’ਤੇ ਜੱਗਾ ਸਿੰਘ ਧਨੌਲਾ ਦੀ ਅਗਵਾਈ ’ਚ ਵਿਸ਼ਾਲ ਧਰਨਾ ਦੇਣ ਉਪਰੰਤ ਮਾਰਚ ਕਰ ਕੇ ਸ਼ਹਿਰੀ ਤੇ ਦਿਹਾਤੀ ਮੰਡਲਾਂ ਦੇ ਸੀਨੀਅਰ ਕਾਰਜਕਾਰੀ ਇੰਜਨੀਅਰਾਂ ਨੂੰ ਪੈਨਸ਼ਨਰਜ਼ ਉੱਪਰ ਲਾਈਵ ਸਰਟੀਫਿਕੇਟ ਆਨਲਾਈਨ ਲਾਈਨ ਦੇਣ ਦੀ ਜ਼ਬਰੀ ਥੋਪੀ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਸ਼ਿੰਦਰ ਧੌਲਾ, ਦਰਸ਼ਨ ਸਿੰਘ ਦਸੌਂਦਾ ਸਿੰਘ ਵਾਲਾ, ਗ਼ੌਰੀ ਸ਼ੰਕਰ, ਰੂਪ ਚੰਦ ਤਪਾ, ਮੋਹਣ ਸਿੰਘ ਛੰਨਾਂ, ਬਲਵੰਤ ਸਿੰਘ ਬਰਨਾਲਾ, ਸਿਕੰਦਰ ਸਿੰਘ ਤਪਾ ਨੇ ਕਿਹਾ ਪਾਵਰਕੌਮ ਦੀ ਮੈਨੇਜਮੈਂਟ ਪੈਨਸ਼ਨਰਾਂ ਅਤੇ ਬਿਜਲੀ ਕਾਮਿਆਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੈ। ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪਾਵਰਕਾਮ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ’ਤੇ ਆਜ਼ਾਦ ਰੂਪ ਵਿਚ ਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਸੰਘਰਸ਼ ਕਰਦੇ ਆ ਰਹੇ ਹਨ। ਆਗੂਆਂ ਕਿਹਾ ਕਿ ਲੰਬੇ ਸਮੇਂ ਤੋਂ ਲਟਕ ਦੀਆਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 18 ਅਪ੍ਰੈਲ 2026 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਲੁਧਿਆਣਾ ਵੱਲ ਕੀਤੇ ਜਾਣ ਵਾਲੇ ਵਿਸ਼ਾਲ ਰੋਸ ਪ੍ਰਦਰਸ਼ਨ ’ਚ ਵੱਧ ਤੋਂ ਵੱਧ ਗਿਣਤੀ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਜੋਰਦਾਰ ਅਪੀਲ ਕੀਤੀ। ਇਸ ਤੋਂ ਇਲਾਵਾ ਮੁਲਾਜ਼ਮ ਤੇ ਪੈਨਸ਼ਨਰਾਂ ਸਾਂਝੇ ਫਰੰਟ ਵੱਲੋਂ ਜੋ ਵੀ ਸੰਘਰਸ਼ ਹੋਵੇਗਾ, ਉਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।