- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਵਰਕਾਮ–ਟਰਾਂਸਕੋ ਪੈਨਸ਼ਨਰਾਂ ਦਾ ਮਹਿਲ ਕਲਾਂ 'ਚ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪਾਵਰਕਾਮ ਐਂਡ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੀ ਡਿਵੀਜ਼ਨ ਮਹਿਲ ਕਲਾਂ ਵੱਲੋਂ ਸਬ ਡਿਵੀਜ਼ਨ ਮਹਿਲ ਕਲਾਂ ਤੇ ਠੁੱਲੀਵਾਲ ਨਾਲ ਸਬੰਧਿਤ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ ਅਨਾਜ ਮੰਡੀ ਮਹਿਲ ਕਲਾਂ ਵਿਖੇ ਡਿਵੀਜ਼ਨ ਪ੍ਰਧਾਨ ਇੰਜੀ. ਕੇਵਲ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਉਪਰੰਤ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਮਨਜ਼ੂਰ ਕਰਨ ਦੀ ਮੰਗ ਕੀਤੀ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਵਿੱਤ ਸਕੱਤਰ ਇੰਜੀ. ਸੁਖਜੰਟ ਸਿੰਘ ਬਰਨਾਲਾ, ਸਰਕਲ ਸਕੱਤਰ ਸਾਧੂ ਸਿੰਘ ਬੜੀ, ਮੀਤ ਪ੍ਰਧਾਨ ਬਿੱਕਰ ਸਿੰਘ ਛੀਨੀਵਾਲ ਅਤੇ ਡਿਵੀਜ਼ਨ ਮਹਿਲ ਕਲਾਂ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਕਲਾਲ ਮਾਜਰਾ ਤੇ ਸੁਖਦੇਵ ਸਿੰਘ ਜਲੂਰ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਆਗੂਆਂ ਨੇ ਮੰਗ ਕੀਤੀ ਕਿ 31 ਦਸੰਬਰ 2015 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਦੀ ਪੈਨਸ਼ਨ 2.59 ਗੁਣਾਕ ਦੇ ਆਧਾਰ