- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਪੀਐਸ ਚੀਮਾ ਵੱਲੋਂ ਪਲਾਸਟਿਕ ਮੁਕਤ ਮਿਸ਼ਨ ਤਹਿਤ ਜਾਗਰੂਕਤਾ ਮੁਹਿੰਮ

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ,
ਚੀਮਾ ਮੰਡੀ : ਪੰਜਾਬ ਨੇਵਲ ਯੂਨਿਟ ਐਨਸੀਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਲੈਫਟੀਨੈਂਟ ਕਮਾਂਡਰ ਜਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੀ ਨਾਮਵਾਰ ਸੰਸਥਾ ਪੈਰਾਮਾਊਂਟ ਪਬਲਿਕ ਸਕੂਲ ਚੀਮਾ ਦੇ ਕੈਡਿਟਾਂ ਵੱਲੋਂ ਪਲਾਸਟਿਕ ਮੁਕਤ ਮਿਸ਼ਨ ਤਹਿਤ ਜਾਗਰੂਕਤਾ ਮੁਹਿੰਮ ਚਲਾਈ ਗਈ,ਜਿਸ ਵਿੱਚ ਬੱਚਿਆਂ ਵੱਲੋਂ ਵੱਖ-ਵੱਖ ਵਿਅਕਤੀਆਂ ਨੂੰ ਜਾਗਰੂਕ ਕੀਤਾ ਗਿਆ ਬੱਚਿਆਂ ਨੇ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀ ਪਲਾਸਟਿਕ ਦੇ ਕੀ ਕੀ ਨੁਕਸਾਨ ਹਨ ਅਤੇ ਇਸ ਦਾ ਬਦਲਾਅ ਕਿਸ ਚੀਜ਼ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉੱਤੇ ਬੱਚਿਆਂ ਵੱਲੋਂ ਵੱਖ-ਵੱਖ ਪ੍ਰਕਾਰ ਦੇ ਬਹੁਤ ਖੂਬਸੂਰਤ ਪੋਸਟਰਾਂ ਨੂੰ ਦਿਖਾ ਕੇ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਕੰਮ ਕੀਤਾ ਗਿਆ। ਜ਼ਿਕਰ ਯੋਗ ਹੈ ਕਿ ਇਹ ਸੰਸਥਾ ਸਮਾਜਿਕ ਸੁਧਾਰ ਦੇ ਹਰ ਕੰਮਾਂ ਦੇ ਵਿੱਚ ਮੋਹਰੀ ਰਹਿੰਦੀ ਹੈ। ਇਸੇ ਭਾਵਨਾ ਨੂੰ ਅੱਗੇ ਲੈ ਕੇ ਚਲਦਿਆਂ ਹੋਇਆ ਹੀ ਬੱਚਿਆਂ ਵੱਲੋਂ ਇਹ ਕਦਮ ਬੜੀ ਹੀ ਬਖੂਬੀ ਦੇ ਨਾਲ ਪੁੱਟਿਆ ਗਿਆ। ਸਕੂਲ ਦੇ ਪ੍ਰਬੰਧਕ ਮੈਨੇਜਿੰਗ ਡਾਇਰੈਕਟਰ ਜਸਵੀਰ ਸਿੰਘ ਚੀਮਾ ਹਮੇਸ਼ਾ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹਨ ਅਤੇ ਅਜਿਹੇ ਕੰਮਾਂ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਏਐਨਓ ਕੇਵਲ ਸਿੰਘ ਹਾਜ਼ਰ ਸਨ।