- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਤ ਰੋਜ਼ਾ ਪੱਕਾ ਮੋਰਚਾ ਸੰਗਰੂਰ ਦੀਆਂ ਤਿਆਰੀਆਂ ਮੁਕੰਮਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਅਧਾਰਤ ਬਣੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਜਗਦੀਸ਼ ਸ਼ਰਮਾ, ਬੱਗਾ ਸਿੰਘ ਅਤੇ ਰਾਜਕੁਮਾਰ ਅਰੋੜਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਵਿੱਚ ਤਿੰਨ ਦਰਜਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ 13 ਤੋਂ 19 ਨਵੰਬਰ ਤੱਕ ਲੱਗਣ ਜਾ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ। ਤਾਲਮੇਲ ਕਮੇਟੀ ਦੇ ਤਰਜਮਾਨ ਫਕੀਰ ਸਿੰਘ ਟਿੱਬਾ, ਮੇਲਾ ਸਿੰਘ ਪੁੰਨਵਾਲ ਤੇ ਸੀਤਾ ਰਾਮ ਨੇ ਕਿਹਾ ਕਿ ਧਰਨੇ ਦੇ ਸਫਲਤਾ ਪੂਰਵਕ ਸੰਚਾਲਨ ਲਈ ਵੱਖ-ਵੱਖ ਕਮੇਟੀਆਂ ਕੋਰ ਕਮੇਟੀ, ਅਨੁਸ਼ਾਸਨੀ ਕਮੇਟੀ, ਸਟੇਜ ਕਮੇਟੀ, ਪ੍ਰੈਸ ਕਮੇਟੀ, ਪ੍ਰਬੰਧਕੀ ਕਮੇਟੀ, ਲੰਗਰ ਕਮੇਟੀ ਆਦਿ ਦਾ ਗਠਨ ਕੀਤਾ ਗਿਆ ਹੈ। ਮੋਰਚੇ ਦੌਰਾਨ ਸਫਾਈ ਤੇ ਮੈਡੀਕਲ ਪ੍ਰਬੰਧਾਂ ਅਤੇ ਮਹਿਲਾਵਾਂ ਲਈ ਸੁਵਿਧਾਵਾਂ ਸਬੰਧੀ ਕਮੇਟੀ ਦਾ ਵਫਦ ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਮਿਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਵਫਦ ਨੂੰ ਲੋੜੀਂਦੇ ਪ੍ਰਬੰਧ ਕਰਨ ਦਾ ਭਰੋਸਾ ਦਵਾਇਆ। ਸਾਂਝੀ ਤਾਲਮੇਲ ਕਮੇਟੀ ਦੀਆਂ ਮੰਗਾਂ ਵਿੱਚ ਬਕਾਇਆ ਡੀਏ ਜਾਰੀ ਕਰਨਾ, ਪੈਨਸ਼ਨਰਾਂ ਲਈ 2.59 ਦਾ ਗੁਣਾਕ ਲਾਗੂ ਕਰਨਾ, ਮਾਣ ਭੱਤਾ ਵਰਕਰਾਂ ਤੇ ਘੱਟੋ ਘੱਟ ਉਜ਼ਰਤਾਂ ਲਾਗੂ ਕਰਨਾ, ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਪੁਰਾਣੀ ਪੈਨਸ਼ਨ ਬਹਾਲ ਕਰਨਾ ਆਦਿ ਸ਼ਾਮਿਲ ਹਨ।
ਇਸ ਮੌਕੇ ਬਲਵੀਰ ਚੰਦ ਲੌਂਗੋਵਾਲ, ਬਲਦੇਵ ਸਿੰਘ ਬਡਰੁੱਖਾਂ, ਬਿਕਰ ਸਿੰਘ ਸੀਬੀਆ, ਰਜਿੰਦਰ ਅਕੋਈ, ਸਵਰਨ ਅਕਬਰਪੁਰ, ਰਾਮ ਸਿੰਘ, ਰਾਮ ਲਾਲ ਸ਼ਰਮਾ, ਕੁਲਵੰਤ ਸਿੰਘ, ਜੈ ਸਿੰਘ, ਸੁਖਵਿੰਦਰ ਸਿੰਘ ਖੇੜੀ, ਭਗਵਾਨ ਦਾਸ, ਗੁਰਤੇਜ ਸ਼ਰਮਾ ਆਦਿ ਹਾਜ਼ਰ ਸਨ।