ਸਰਕਾਰੀ ਸਕੂਲ ’ਚ ਇਨਾਮ ਵੰਡ ਸਮਾਗਮ ਕਰਵਾਇਆ
ਸਰਕਾਰੀ ਸਕੂਲ ਗਾਗਾ ’ਚ ਹੋਇਆ ਇਨਾਮ ਵੰਡ ਸਮਾਰੋਹ
Publish Date: Sun, 16 Nov 2025 06:04 PM (IST)
Updated Date: Sun, 16 Nov 2025 06:08 PM (IST)
- ਮੰਤਰੀ ਚੀਮਾ ਦੇ ਓਐੱਸਡੀ ਸੋਹੀ ਨੇ ਕੀਤੀ ਸ਼ਮੂਲੀਅਤ
ਲਹਿਰਾਗਾਗਾ : ਸਰਕਾਰੀ ਹਾਈ ਸਕੂਲ ਗਾਗਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਅਤੇ ਚੇਅਰਮੈਨ ਜਸਵੀਰ ਕੌਰ ਨੇ ਮੁੱਖ-ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਸਕੂਲ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕਾਂ, ਕੋਰੀਓਗ੍ਰਾਫੀਆਂ, ਗੀਤ, ਕਵਿਤਾਵਾਂ, ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਵਧਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਸਕੂਲ ਦੀਆਂ ਰਹਿੰਦੀਆਂ ਮੰਗਾਂ ਜਲਦੀ ਪੂਰੀਆਂ ਕਰਦਿਆਂ ਸਕੂਲ ਦੀ ਨੁਹਾਰ ਬਦਲੀ ਜਾਵੇਗੀ। ਮੁੱਖ ਅਧਿਆਪਕ ਸੁਨੀਲ ਕੁਮਾਰ ਅਤੇ ਸਮੂਹ ਅਧਿਆਪਕਾਂ ਦੀ ਅਗਵਾਈ ਸਦਕਾ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਹੁਨਰ ਖੂਬ ਪ੍ਰਗਟਾਵਾ ਕੀਤਾ। ਮਾਪਿਆਂ ਨੇ ਇਸ ਸਮਾਗਮ ਦੀ ਸਫ਼ਲਤਾ ’ਤੇ ਖ਼ੁਸ਼ੀ ਜ਼ਾਹਿਰ ਕੀਤੀ। ਇਸ ਦੌਰਾਨ ਸਕੂਲ ਵਿੱਚੋਂ ਸਿੱਖਿਆ ਪ੍ਰਾਪਤ ਕਰ ਕੇ ਉੱਚ ਅਹੁਦਿਆਂ ’ਤੇ ਬਿਰਾਜਮਾਨ ਹੋਏ ਪੁਰਾਣੇ ਵਿਦਿਆਰਥੀਆਂ ਦਾ ਸਨਮਾਨ ਵਿਸ਼ੇਸ਼ ਤੌਰ ’ਤੇ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੁੱਖਪਾਲ ਸਿੰਘ, ਸਰਪੰਚ ਬਲਜੀਤ ਕੌਰ, ਗੁਰਦੀਪ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਗਾਗਾ, ਸਰਪੰਚ ਹਰਪਾਲ ਸਿੰਘ ਸੰਗਤਪੁਰਾ, ਬੀਆਰਸੀ ਰਾਜਨ ਗੁਪਤਾ, ਸੰਦੀਪ ਕੁਮਾਰ ਅਤੇ ਸੀਐੱਚਟੀ ਕਿਰਨਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ।