ਸ਼ੰਭੂ ਗੋਇਲ, ਲਹਿਰਾਗਾਗਾ : ਪਾਵਰਕਾਮ ਦਫ਼ਤਰ ਲਹਿਰਾਗਾਗਾ ਵਿਖੇ ਕੰਮ ਵਾਲੇ ਦਿਨ ਹਰ ਰੋਜ਼ ਬਿਜਲੀ ਸੰਬੰਧੀ ਖਪਤਕਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ। ਇਸ ਸੰਬੰਧੀ ਗੱਲਬਾਤ ਕਰਦਿਆਂ ਐੱਸਡੀਓ ਕੁਨਾਲ ਕਾਲੜਾ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਅਤੇ ਬਿਜਲੀ ਬਿਲਾਂ ਤੋਂ ਇਲਾਵਾ ਹੋਰ ਕਿਸੇ ਤਰਾਂ੍ਹ ਦੀਆਂ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਸਮਾਧਾਨ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਜਿਸ ਦੇ ਚਲਦਿਆਂ ਸੀਨੀਅਰ ਕਾਰਜਕਾਰੀ ਇੰਜਨੀਅਰ ਕੁਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰ ਰੋਜ਼ ਸਵੇਰੇ 10 ਵਜੇ ਤੋਂ 1 ਵਜੇ ਦੁਪਹਿਰ ਤੱਕ ਸਥਾਨਕ ਬਿਜਲੀ ਦਫ਼ਤਰ ਵਿਖੇ ਇਹ ਸ਼ਿਕਾਇਤਾਂ ਸੁਣੀਆਂ ਜਾਣਗੀਆਂ। ਕਿਸੇ ਵੀ ਖਪਤਕਾਰ ਨੂੰ ਬਿਜਲੀ ਸਪਲਾਈ, ਬਿਲਾਂ ਸੰਬੰਧੀ ਜਾਂ ਹੋਰ ਕਿਸੇ ਤਰਾਂ੍ਹ ਦੀ ਸ਼ਿਕਾਇਤ ਅਤੇ ਮੁਸ਼ਕਿਲ ਹੋਵੇ ਤਾਂ ਸਬੰਧਤ ਦਫ਼ਤਰ ਉਪ ਮੰਡਲ ਅਫ਼ਸਰ ਦੇ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਜਿਸ ਦਾ ਉਪ ਮੰਡਲ ਅਫ਼ਸਰ ਵੱਲੋਂ ਨਿਪਟਾਰਾ ਕੀਤਾ ਜਾਵੇਗਾ।