- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਘੇ ਸਮਾਜ ਸੇਵੀ ਗੋਪਾਲ ਦਾਸ ਗੋਇਲ ਨੂੰ ਕੀਤਾ ਸਨਮਾਨਿਤ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਤਹਿਸੀਲ ਕੰਪਲੈਕਸ ਵਿਖੇ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸੱਭਿਆਚਾਰਕ ਅਤੇ ਸਨਮਾਨ ਸਮਾਰੋਹ ਦੌਰਾਨ ਉਘੇ ਸਮਾਜ ਸੇਵੀ, ਗਰੀਬ ਅਤੇ ਲੋੜਵੰਦ ਲੋਕਾਂ ਦੇ ਹਮਦਰਦ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਨੂੰ ਸਹਿਯੋਗ ਦੇਣ ਵਾਲੇ ਗੋਪਾਲ ਦਾਸ ਗੋਇਲ ਨੂੰ ਉਹਨਾਂ ਵੱਲੋਂ ਕੀਤੀਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਐਸੋਸੀਏਸ਼ਨ ਹਮੇਸ਼ਾ ਹੀ ਉਨ੍ਹਾਂ ਸ਼ਖ਼ਸੀਅਤਾਂ ਦੀ ਹੌਸਲਾ ਅਫਜ਼ਾਈ ਲਈ ਸਨਮਾਨਿਤ ਕਰਦੀ ਹੈ, ਜਿਹੜੇ ਸਮਾਜ ਸੇਵਾ,ਲੋਕ ਭਲਾਈ ਅਤੇ ਲੋੜਵੰਦਾ ਦੀ ਸਹਾਇਤਾ ਕਰਦੇ ਹਨ। ਗੋਪਾਲ ਦਾਸ ਗੋਇਲ ਉਨ੍ਹਾਂ ਸ਼ਖ਼ਸੀਅਤਾਂ ਵਿਚੋਂ ਇਕ ਹਨ, ਜੋ ਸਮੇਂ-ਸਮੇਂ ਤੇ ਧਾਰਮਿਕ ਸਮਾਗਮਾਂ ਵਿੱਚ ਭੰਡਾਰੇ ਅਤੇ ਲੰਗਰ ਲਗਵਾਉਂਦੇ ਰਹਿੰਦੇ ਹਨ, ਗਰੀਬ ਲੋਕਾਂ ਨੂੰ ਲੋੜ ਮੁਤਾਬਕ ਕੱਪੜੇ ਅਤੇ ਹੋਰ ਸਹੂਲਤਾਂ ਵੀ ਦਿੰਦੇ ਰਹਿੰਦੇ ਹਨ। ਇਸ ਮੌਕੇ ਤੇ ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਗੂੱਡੂ, ਵਾਈਸ ਚੇਅਰਮੈਨ ਲਾਲ ਚੰਦ ਸੇਣੀ, ਡੀਸੀਬੀ ਬੈਂਕ ਤੋਂ ਅਨੂੰ ਗੁਪਤਾ, ਮੈਨੇਜਰ ਰਾਜ ਦੀਪ ਸਿੰਘ, ਚੰਚਲ ਗਰਗ, ਕਿਰਨ ਕਪੂਰ, ਆਰਐਲ ਪਾਂਧੀ, ਕਮਲਜੀਤ ਸਿੰਘ, ਸੁਰਿੰਦਰ ਸਿੰਘ ਸੋਢੀ, ਕਰਨੈਲ ਸਿੰਘ ਸੇਖੋਂ ਅਤੇ ਹਰੀਸ਼ ਅਰੋੜਾ ਮੌਜੂਦ ਸਨ।