ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਦਫ਼ਤਰੀ ਮੁਲਾਜ਼ਮਾਂ ਵੱਲੋਂ ਮੰਗਾਂ ਸਬੰਧੀ ਹੜਤਾਲ ਕਰਨ ਉਪਰੰਤ ਸਥਾਨਕ ਖ਼ਜ਼ਾਨਾ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਵੰਤ ਸਿੰਘ ਭੁੱਲਰ ਤੇ ਅਰਵਿੰਦਰ ਸ਼ਰਮਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦਿਆਂ ਨੂੰ ਭੁੱਲ ਚੁੱਕੀ ਹੈ ਜਿਸ ਕਾਰਨ ਮੁਲਾਜ਼ਮਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਵੋਟਾਂ ਸਮੇਂ ਕੀਤੇ ਵਾਅਦੇ ਪੂਰੇ ਕਰੇ। ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕੀਤੀ ਜਾਵੇ। ਡੀਏ ਦਾ ਬਕਾਇਆ ਜਾਰੀ ਕੀਤਾ ਜਾਵੇ। ਬਾਕੀ ਰਹਿੰਦੀਆਂ ਕਿਸਤਾਂ ਜਾਰੀ ਕੀਤੀਆਂ ਜਾਣ। ਮੁਲਾਜ਼ਮਾਂ ਨੂੰ ਤਰੱਕੀ ਦੇ ਲਾਭ ਦਿੱਤੇ ਜਾਣ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਰਘਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਜਨੀਸ ਕੁਮਾਰ, ਹਰਪਾਲ ਸਿੰਘ, ਅਰਸ਼ਦੀਪ ਜਿੰਦਲ, ਬੂਟਾ ਸਿੰਘ, ਹਰਦੀਪ ਸਿੰਘ, ਪ੍ਰਰਤੀਕਸ ਕੁਮਾਰ, ਰੇਸਮ ਸਿੰਘ ਆਦਿ ਵੀ ਹਾਜ਼ਰ ਸਨ।