ਯਾਦਵਿੰਦਰ ਸਿੰਘ ਭੁੱਲਰ, ਬਰਨਾਲਾ

ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਆਗੂਆਂ ਤੇ ਅੌਰਤਾਂ, ਬੱਚਿਆਂ ਨੇ ਰੇਲਵੇ ਸਟੇਸ਼ਨ ਬਰਨਾਲਾ ਦੀ ਪਾਰਕਿੰਗ 'ਚ 56ਵੇਂ ਦਿਨ ਧਰਨਾ ਜਾਰੀ ਰੱਖ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਮਨਜੀਤ ਧਨੇਰ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਗੁਰਚਰਨ ਸਿੰਘ, ਕਰਨੈਲ ਸਿੰਘ ਗਾਂਧੀ, ਦਰਸ਼ਨ ਸਿੰਘ ਸਹਿਜੜਾ, ਅਮਰਜੀਤ ਕੌਰ, ਮਾ: ਨਿਰੰਜਣ ਸਿੰਘ, ਉਜਾਗਰ ਸਿੰਘ ਬੀਹਲਾ ਆਦਿ ਨੇ ਕਿਹਾ ਕਿ ਕੇਂਦਰ ਹਕੂਮਤ ਦੇ ਪੈਰ'ਚ ਪੈਰ ਧਰਦਿਆਂ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਰਾਤ ਭਰ ਹਰਿਆਣਾ ਦੇ ਕਿਸਾਨ ਆਗੂਆਂ ਨੇ ਛਾਪਮਾਰੀ ਕਰਕੇ ਵੱਡੀ ਗਿਣਤੀ 'ਚ ਗਿ੍ਫਤਾਰ ਖਿਲ਼ਾਫ ਕਿਸਾਨਾਂ ਦਾ ਕੜਕਵਾਂ ਗੁੱਸਾ ਸੜਕਾਂ ਉੱਪਰ ਨਿਕਲ ਤੁਰਿਆ। ਇਸ ਸਮੇਂ ਕਿਸਾਨ ਆਗੂ, ਅੌਰਤਾਂ ਤੇ ਬੱਚਿਆਂ ਨੇ ਸ਼ਹਿਰ ਦੇ ਸਦਰ ਬਜਾਰ 'ਚੋਂ ਮਾਰਚ ਕਰਕੇ ਸ਼ਹੀਦ ਭਗਤ ਸਿੰਘ ਚੌਂਕ 'ਚ ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਦੇ ਖ਼ਿਲਾਫ਼ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਤੇ ਮੰਗ ਕੀਤੀ ਕਿ ਗਿ੍ਫਤਾਰ ਕੀਤੇ ਕਿਸਾਨ ਆਗੂ ਬਿਨ੍ਹਾਂ ਸ਼ਰਤ ਤੁਰੰਤ ਰਿਹਾਅ ਕੀਤੇ ਜਾਣ, ਛਾਪੇ ਮਾਰੀ ਬੰਦ ਕਰਕੇ ਪੰਜਾਬ-ਹਰਿਆਣਾ ਬਾਰਡਰ ਉੱਪਰ ਲਾਏ ਬੈਰੀਕੇਟ ਹਟਾਏ ਜਾਣ। ਇਸ ਸਮੇਂ ਰਿਲਾਇੰਸ ਮਾਲ, ਡੀਮਾਰਟ, ਅਧਾਰ ਮਾਰਕੀਟ, ਐਸਾਰ ਪਟਰੋਲ ਪੰਪ ਬਰਨਾਲਾ ਤੇ ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਚੱਲ ਰਹੇ ਧਰਨਿਆਂ/ਿਘਰਾਉਆਂ ਉੱਪਰ ਸੰਘਰਸ਼ਸ਼ੀਲ ਕਾਫਲਿਆਂ ਨੇ ਹੋਰ ਵੱਧ ਤਨਦੇਹੀ ਤੇ ਜੋਸ਼ ਭਰਪੂਰ ਅਕਾਸ਼ ਗੁੰਜਾਊ ਨਾਹਰੇ ਵਿਸ਼ਾਲ ਸਾਂਝੇ ਜਥੇਬੰਦਕ ਕਿਸਾਨ ਸੰਘਰਸ਼ ਰਾਹੀਂ ਮੋਦੀ ਹਕੂਮਤ ਦੀ ਸਿਆਸੀ ਖੁਮਾਰੀ ਭੰਨਣ ਦਾ ਐਲਾਨ ਕੀਤਾ। ਇਸ ਸਮੇਂ ਜਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਅਮਰਜੀਤ ਸਿੰਘ ਮਹਿਲਖੁਰਦ, ਪਰਮਿੰਦਰ ਸਿੰਘ ਹੰਿਢਆਇਆ, ਹਰਚਰਨ ਸਿੰਘ ਚਹਿਲ, ਮੇਜਰ ਸਿੰਘ ਸੰਘੇੜਾ, ਸੁਖਵਿੰਦਰ ਕੌਰ, ਸਿੰਦਰਪਾਲ ਕੌਰ, ਮੁਖਤਿਆਰ ਸਿੰਘ , ਸ਼ਿੰਗਾਰਾ ਸਿੰਘ, ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀਆਂ ਦੀਆਂ ਆਗੂ ਟੀਮਾਂ ਪਿੰਡਾਂ ਅੰਦਰ ਤੇ 26-27 ਨਵੰਬਰ ਦਿੱਲੀ ਮਾਰਚ ਦੀ ਸਫਲਤਾ ਲਈ ਫੰਡ ਤੇ ਰਾਸ਼ਨ ਮੁਹਿੰਮ ਤੇ ਮੀਟਿੰਗਾਂ/ਮਾਰਚਾਂ ਕਰਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।