ਹਰਮੇਸ਼ ਸਿੰਘ ਮੇਸ਼ੀ, ਦਿੜ੍ਹਬਾ : ਜੰਮੂ ਦਿੱਲੀ ਹਾਈਵੇਅ ਕਿਸਾਨ ਸੰਘਰਸ਼ ਕਮੇਟੀ ਵੱਲੋਂ ਐਸਡੀਐਮ ਦਿੜ੍ਹਬਾ ਦੇ ਦਫ਼ਤਰ ਅੱਗੇ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਵਾਜਬ ਮੁੱਲ ਨਾ ਦਿੱਤੇ ਜਾਣ ਦੇ ਕਾਰਨ ਕੇਂਦਰ ਸਰਕਾਰ ਅਤੇ ਪੰਜਾਬ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਅਤੇ ਕਾਰਪੋਰੇਟ ਘਰਾਣਿਆਂ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ।

ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਜੇਜੀ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਕੇਂਜਰ ਸਰਕਾਰ ਵੱਲੋਂ ਦਿੜ੍ਹਬਾ ਦੇ ਕਈ ਪਿੰਡਾਂ ਵਿੱਚੋਂ ਛੇ ਲਾਇਨ ਜੰਮੂ ਦਿੱਲੀ ਹਾਈਵੇਅ ਕੱਿਢਆ ਜਾ ਰਿਹਾ ਹੈ। ਜਿਸ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਦੇ ਉਜਾੜਾ ਹੋਵੇਗਾ। ਸਰਕਾਰ ਕਿਸਾਨਾਂ ਦਾ ਐਕਵਾਇਰ ਕਰ ਰਹੀ ਜ਼ਮੀਨ ਦਾ ਮੁੱਲ ਇਸ ਸਮੇਂ ਚੱਲ ਰਹੇ ਬਜ਼ਾਰੀ ਮੁੱਲ ਤੋਂ ਵੀ ਘੱਟ ਦੇ ਰਹੀ ਹੈ। ਕਿਸਾਨਾਂ ਨੂੰ ਉਜਾੜਾ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਜ਼ਮੀਨਾਂ ਦਾ ਵਾਜਬ ਮੁੱਲ ਅਤੇ ਹੋਰ ਸਹੂਲਤਾਂ ਨਹੀਂ ਦਿੰਦੀ, ਉਹ ਜ਼ਮੀਨ ਉੱਤੇ ਕਬਜ਼ਾ ਨਹੀਂ ਹੋਣ ਦੇਣਗੇ। ਇੱਕ ਪਾਸੇ ਕਿਸਾਨ ਆਪਣੀ ਜ਼ਮੀਨ ਬਚਾਉਣ ਲਈ ਦਿੱਲੀ ਵਿੱਚ ਧਰਨੇ ਉਤੇ ਬੈਠੇ ਹਨ। ਦੂਜੇ ਪਾਸੇ ਸਰਕਾਰ ਕਿਸਾਨਾਂ ਦਾ ਜ਼ਮੀਨ ਐਕਵਾਇਰ ਕਰਨ ਦੀ ਤੇਜੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਤੇਜ ਕੀਤਾ ਜਾਵੇਗਾ। ਇਸ ਮੌਕੇ ਪਰਦੀਪ ਸਿੰਘ, ਪਰਮਿੰਦਰ ਸਿੰਘ, ਮਨਜੀਤ ਸਿੰਘ, ਗੁਰਦੀਪ ਸਿੰਘ, ਜਰਨੈਲ ਸਿੰਘ ਸਫੀਪੁਰ ਖੁਰਦ, ਆਤਮਾ ਸਿੰਘ, ਸਰਦਾਰਾ ਸਿੰਘ, ਮਨਦੀਪ ਸਿੰਘ ਅਤੇ ਜਰਨੈਲ ਸਿੰਘ ਵੀ ਹਾਜ਼ਰ ਸਨ।