ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਰੋਸ ਪ੍ਰਦਰਸ਼ਨ ਪਾਵਰਕਾਮ ਮੀਟਰ ਰੀਡਰ ਯੂਨੀਅਨ ਆਜ਼ਾਦ ਵੱਲੋਂ ਰੋਸ ਪ੍ਰਦਰਸ਼ਨ
Publish Date: Sat, 03 Oct 2026 05:38 PM (IST)
Updated Date: Sun, 04 Oct 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ , ਦਿੜ੍ਹਬਾ : ਪਾਵਰਕਾਮ ਮੀਟਰ ਰੀਡਰ ਯੂਨੀਅਨ (ਅਜ਼ਾਦ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੜਬਾ ਵਿਖੇ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿੱਚ ਵੱਖ-ਵੱਖ ਬੁਲਾਰਿਆਂ ਵੱਲੋਂ ਸੰਬੋਧਨ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਨੂੰ ਹਮੇਸ਼ਾ ਹੀ ਲਾਰਿਆਂ ਵਿੱਚ ਰੱਖਿਆ ਹੈ, ਇਸ ਕਰਕੇ ਉਹ ਦਾ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਏ ਹਨ। ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੜ੍ਹਬਾ ਵਿਖੇ ਧਰਨਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਧਰਨੇ ਦੌਰਾਨ ਸਪੋਟ ਬਿਲਿੰਗ ਕਾਮਿਆਂ ਨੂੰ ਸਿੱਧੇ ਮਹਿਕਮੇ ਅਧੀਨ ਲੈਣ ਅਤੇ ਮੀਟਰ ਰੀਡਰਾਂ ਦੇ ਰੁਜ਼ਗਾਰ ਨੂੰ ਪੱਕਾ ਕਰਨ ਦੀਆਂ ਮੁੱਖ ਮੰਗਾਂ ਉਠਾਈਆਂ ਗਈਆਂ। ਧਰਨੇ ਦੌਰਾਨ ਦਿੜ੍ਹਬਾ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਪ੍ਰਸ਼ਾਸਨ ਵੱਲੋਂ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ 7 ਅਕਤੂਬਰ ਨੂੰ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਸਬੰਧੀ ਲਿਖਤੀ ਪੱਤਰ ਦਿੱਤਾ ਗਿਆ। ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਕਾਹਲੋ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮਿਲੇ ਇਸ ਲਿਖਤੀ ਭਰੋਸੇ ਦੇ ਆਧਾਰ ’ਤੇ ਜਥੇਬੰਦੀ ਵੱਲੋਂ ਅੱਜ ਦਾ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਉਮੀਦ ਹੈ ਕਿ 7 ਅਕਤੂਬਰ ਦੀ ਮੀਟਿੰਗ ਵਿੱਚ ਮੰਗਾਂ ਸਬੰਧੀ ਠੋਸ ਹੱਲ ਕੱਢਿਆ ਜਾਵੇਗਾ।