ਡੀਸੀ ਦੇ ਦਫ਼ਤਰ ਅੱਗੇ ਸਯੁੰਕਤ ਕਿਸਾਨ ਮੋਰਚਾ ਦੇ ਵੱਲੋਂ ਰੋਸ ਧਰਨਾ 6 ਨੂੰ
ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਸਯੁੰਕਤ ਕਿਸਾਨ ਮੋਰਚਾ ਦੇ ਵੱਲੋਂ ਰੋਸ਼ ਧਰਨਾ 6 ਨੂੰ
Publish Date: Tue, 31 Mar 2026 06:26 PM (IST)
Updated Date: Wed, 01 Apr 2026 04:10 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਯੁੰਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਦਰਸ਼ਨ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਬੀਬੀ ਪਰਧਾਨ ਕੌਰ ਵਿਖੇ ਹੋਈ। ਇਸ ਮੌਕੇ ਚਮਕੌਰ ਸਿੰਘ, ਰਾਜਿੰਦਰ ਸਿੰਘ ਦਰਾਕਾ, ਕਨਵੀਨਰ ਗੁਰਦੇਵ ਸਿੰਘ, ਜੱਗਾ ਸਿੰਘ, ਮਨਜੀਤ ਰਾਜ, ਗੁਰਮੇਲ ਸ਼ਰਮਾ, ਰਣਜੀਤ ਸਿੰਘ, ਨੰਗਿਦਰਜੀਤ ਸਿੰਘ ਨੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਜਿਸ ’ਚ ਕਿਸਾਨਾਂ ਦੀਆਂ ਮੰਗਾਂ ਮੱਸਲਿਆ ਦੇ ਹੱਲ ਕਰਨ ਖੇਤਰ ਦੀ ਦੇਸ 60 ਫ਼ੀਸਦੀ ਅਬਾਦੀ ਦੀ ਉਪਜੀਵਕਾ ਦਾ ਸਾਧਨ ਹੈ, 46 ਫ਼ੀਸਦੀ ਅਬਾਦੀ ਸਿੱਧੇ ਤੌਰ ’ਤੇ ਖੇਤੀ ਵਿੱਚ ਲੱਗੀ ਹੋਈ ਹੈ। ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ ਖੇਤੀ ਹੀ ਪੰਜਾਬ ਦੇ ਅਰਥਚਾਰੇ ਦਾ ਧੁਰਾ ਹੈ। ਪੰਜਾਬ ਦਰਿਆਵਾਂ ਦੀ ਧਰਤੀ ਵੀ ਹੈ ਫਿਰ ਵੀ ਸਭ ਕੁਝ ਦੇ ਬਾਵਜੂਦ ਸੂਬੇ ਦੀ ਖੇਤੀ ਸੰਕਟ ਗ੍ਰਸਤ ਹੈ। ਕਿਸਾਨਾਂ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਹਵਾ, ਪਾਣੀ ਤੇ ਜ਼ਮੀਨ ਦਾ ਦੂਸ਼ਿਤ ਹੋਣਾ ਇਸ ਸੰਕਟ ਦੀ ਸਪੱਸ਼ਟ ਉਦਾਹਰਣ ਹੈ। ਬਿਜਲੀ ਬਿੱਲ 2025, ਚਾਰ ਲੇਬਰ ਕੋਡ ਮਨਰੇਗਾ ਕਾਨੂੰਨ, ਨਵੀਂ ਤੇ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ ਆਦਿ ਮਸਲਿਆਂ ਨੂੰ ਲੈ ਕੇ 6 ਅਪਰੈਲ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।