ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਬੱਸ ਅੱਡੇ ’ਤੇ ਲਾਇਆ ਧਰਨਾ
ਪੀਆਰਟੀਸੀ ਦੇ ਕੱਚੇ ਕਾਮਿਆ ਬੱਸ ਅੱਡੇ ਤੇ ਲਾਇਆ ਧਰਨਾ
Publish Date: Wed, 20 May 2026 06:08 PM (IST)
Updated Date: Wed, 20 May 2026 06:10 PM (IST)

- 25, 26, 27 ਮਈ ਨੂੰ ਹੜਤਾਲ ਕਰ ਕੇ ਸੀਐੱਮ ਦੀ ਰਿਹਾਇਸ਼ ਅੱਗੇ ਲਾਉਣਗੇ ਧਰਨਾ ਜਸਵੀਰ ਸਿੰਘ, ਪੰਜਾਬੀ ਜਾਗਰਣ ਸੰਗਰੂਰ : ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਬੁੱਧਵਾਰ ਨੂੰ ਬੱਸ ਸਟੈਂਡ ਦੇ ਗੇਟ ’ਤੇ 2 ਘੰਟੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਆਗੂ ਜਤਿੰਦਰ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ 4 ਸਾਲ ਤੋਂ ਵੱਧ ਸਮਾਂ ਬੀਤਦਾ ਗਿਆ ਇੱਕ ਵੀ ਸਰਕਾਰੀ ਵਿਭਾਗ ਦੀ ਮਾਲਕੀ ਵਾਲੀ ਬੱਸ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ (ਪ੍ਰਾਈਵੇਟ ਬੱਸਾ) ਦੇ ਰਾਹੀਂ ਵਿਭਾਗਾ ਦਾ ਨਿੱਜੀਕਰਨ ਵੱਲ ਨੂੰ ਵੱਧ ਰਹੀ ਹੈ। ਸਰਕਾਰ ਯੂਨੀਅਨ ਦੇ ਵਰਕਰ ਅਤੇ ਆਗੂ ਨੂੰ ਜੇਲ੍ਹਾਂ ਵਿੱਚ ਬੰਦ ਕਰ ਕੇ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਵਿਭਾਗ ਨੂੰ ਪ੍ਰਾਈਵੇਟੇਸ਼ਨ ਵੱਲ ਨੂੰ ਵਧਾਇਆ ਜਾ ਰਿਹਾ ਹੈ। ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਲੋਮੀਟਰ ਸਕੀਮ ਬੱਸਾਂ ਪਾਈਆਂ ਜਾ ਰਹੀਆਂ ਹਨ ਅਤੇ ਮੁਲਾਜ਼ਮਾਂ ਨੂੰ ਪਿਛਲੇ 6 ਮਹੀਨਿਆਂ ਤੋਂ ਨਾਜਾਇਜ਼ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਮੁਲਾਜ਼ਮਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਕਰ ਰਹੀ ਹੈ। ਡਿਪੂ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ, ਕਰਮਜੀਤ ਸਿੰਘ ਕਰਮਾ, ਸਤਵਿੰਦਰ ਸਿੰਘ ਦਿਆਲਗੜ੍ਹ, ਲਖਵਿੰਦਰ ਸਿੰਘ ਬਿੱਟੂ, ਰਿੰਕੂ ਨਾਥ ਪਾਤੜਾਂ, ਪਰਮਿੰਦਰ ਸਿੰਘ ਜੱਸੜ, ਪੁਸ਼ਪਿੰਦਰ ਸਿੰਘ ਸਮਾਣਾ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਕੇ ਆਵਾਜ਼ ਦਬਾਅ ਕੇ ਨਿੱਜੀਕਰਨ ਵਾਲੇ ਪਾਸੇ ਨੂੰ ਵਧੀ ਹੈ। ਉਸ ਦੇ ਨਾਲ ਹੀ ਸਪੈਸ਼ਲ ਕਾਡਰ ਦੀ ਪਾਲਸੀ ਨੂੰ ਵਿਭਾਗ ਵਿੱਚ ਸੁੱਟ ਕੇ ਹੋਰ 58 ਸਾਲ ਕੱਚੇ ਮੁਲਾਜ਼ਮਾਂ ਦਾ ਸੋਸ਼ਣ ਕਰਨ ਵੱਲ ਨੂੰ ਵੱਧ ਰਹੀ ਹੈ। ਸਰਕਾਰ ਨੇ 18 ਮਈ ਦੀ ਮੀਟਿੰਗ ਦੌਰਾਨ ਕੁਝ ਮਸਲਿਆਂ ਉੱਪਰ ਸਹਿਮਤੀ ਬਣੀ ਹੈ ਜਿੰਨਾ ਮਸਲਿਆਂ ਉੱਪਰ ਸਹਿਮਤੀ ਬਣੀ ਹੈ, ਪੁਖਤਾ ਹੱਲ ਨਾ ਕੀਤਾ ਅਤੇ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾਈ ਨਾ ਦਿੱਤੀ ਤਾਂ 25,26,27 ਮਈ ਨੂੰ ਮੁਕੰਮਲ ਹੜਤਾਲ ਕਰ ਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ।