- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਵਹਿਸ਼ੀ ਜਬਰ ਵਿਰੁੱਧ ਰੋਸ ਮਾਰਚ

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਜਮਹੂਰੀ ਅਧਿਕਾਰ ਸਭਾ ਦੇ ਸੱਦੇ ’ਤੇ ਜਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ ਪਿਛਲੇ ਦਿਨੀਂ ਦਿੱਲੀ ਅਤੇ ਦੇਸ਼ ਦੇ ਕਈ ਹੋਰ ਸ਼ਹਿਰਾਂ ਵਿਚ ਐੱਸਆਈਆਰ ਨੂੰ ਵਾਪਸ ਲੈਣ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਲੋਕਾਂ ਉਪਰ ਪੁਲਿਸ ਵਲੋਂ ਵਹਿਸ਼ੀ ਜਬਰ ਕੀਤੇ ਜਾਣ ਵਿਰੁੱਧ ਸ਼ਹਿਰ ਵਿਚ ਰੋਹ ਭਰਪੂਰ ਰੋਸ ਮਾਰਚ ਕੀਤਾ। ਰੋਸ ਮਾਰਚ ਤੋਂ ਪਹਿਲਾਂ ਰੇਲਵੇ ਸਟੇਸ਼ਨ ’ਤੇ ਹੋਈ ਇਕੱਤਰਤਾ ਨੂੰ ਜਮਹੂਰੀ ਅਧਿਕਾਰ ਸਭਾ ਬਰਨਾਲਾ ਦੇ ਪ੍ਰਧਾਨ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰੈਣ ਦੱਤ, ਬੀਕੇਯੂ ਡਕੌਂਦਾ ਧਨੇਰ ਦੇ ਆਗੂ ਜਗਰਾਜ ਸਿੰਘ ਹਰਦਾਸਪੁਰਾ, ਪਲਸ ਆਗੂ ਮਾਸਟਰ ਰਾਮ ਕੁਮਾਰ, ਐਨਬੀਐਸ ਆਗੂ ਸ਼ਾਦ ਮੁਹੰਮਦ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਮਾਸਟਰ ਰਾਜਿੰਦਰ ਭਦੌੜ ਆਦਿ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਮ ਹੇਠ ਚਲਾਈ ਜਾ ਰਹੀ ਅਸਲ ਵਿਚ ਚੋਣ ਪ੍ਰਣਾਲੀ ਨੂੰ ਪੁੱਠਾ ਗੇੜਾ ਦੇਣ ਦੀ ਕਾਰਵਾਈ ਹੈ।