ਪੰਜਾਬ ਸਰਕਾਰ ਖ਼ਿਲਾਫ਼ ਪੈਨਸ਼ਨਰਾਂ ਵੱਲੋਂ ਨਾਅਰੇਬਾਜ਼ੀ ਪੰਜਾਬ ਸਰਕਾਰ ਖ਼ਿਲਾਫ਼ ਪੈਨਸ਼ਨਰਾਂ ਵੱਲੋਂ ਨਾਰੇਬਾਜੀ, ਮਹਿਲ ਕਲਾਂ ਤੋਂ ਸੂਬਾ ਪੱਧਰੀ ਰੈਲੀ ਵੱਲ ਕਾਫਲਾ ਰਵਾਨਾ
Publish Date: Thu, 30 Jul 2026 04:12 PM (IST)
Updated Date: Fri, 31 Jul 2026 04:02 AM (IST)
ਮਹਿਲ ਕਲਾਂ ਤੋਂ ਸੂਬਾ ਪੱਧਰੀ ਰੈਲੀ ਵੱਲ ਕਾਫਲਾ ਰਵਾਨਾ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵੈਲਫੇਅਰ ਯੂਨਿਟ ਮਹਿਲ ਕਲਾਂ ਵੱਲੋਂ ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋ ਰਹੀ ਸੂਬਾ ਪੱਧਰੀ ਵਿਸ਼ਾਲ ਰੈਲੀ ’ਚ ਸ਼ਮੂਲੀਅਤ ਕਰਨ ਲਈ ਕਾਫਲਾ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨਿਟ ਪ੍ਰਧਾਨ ਮਾਸਟਰ ਦਰਸ਼ਨ ਸਿੰਘ ਪੰਡੋਰੀ, ਜਨਰਲ ਸਕੱਤਰ ਸੁਰਿੰਦਰ ਸ਼ਰਮਾ ਰਾਏਸਰ, ਸਹਾਇਕ ਖ਼ਜ਼ਾਨਚੀ ਨੱਥਾ ਸਿੰਘ ਮਹਿਲ ਖੁਰਦ, ਸੀਨੀਅਰ ਆਗੂ ਨਿਰਪਾਲ ਸਿੰਘ ਜਲਾਲਦੀਵਾਲ, ਅਮਰਜੀਤ ਸਿੰਘ ਮਹਿਲ ਖੁਰਦ ਤੇ ਬਖਤੌਰ ਸਿੰਘ ਮੂੰਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ, ਜਿਸ ਕਾਰਨ ਸੂਬੇ ਭਰ ਦੇ ਲੱਖਾਂ ਪੈਨਸ਼ਨਰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਮੁੱਖ ਮੰਤਰੀ, ਮੰਤਰੀਆਂ ਤੇ ਵਿਧਾਇਕਾਂ ਨੂੰ ਕਈ ਵਾਰ ਮੰਗ ਪੱਤਰ ਸੌਂਪੇ ਜਾ ਚੁੱਕੇ ਹਨ, ਪਰ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਮਾਣਯੋਗ ਅਦਾਲਤਾਂ ਦੇ ਹੁਕਮਾਂ ਦੇ ਬਾਵਜੂਦ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ ਅਤੇ ਨਾ ਹੀ ਬਕਾਇਆ ਏਰੀਅਰ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੇ ਬਰਾਬਰ ਡੀ.ਏ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਰਹਿੰਦੀਆਂ ਕਮੀਆ ਦੂਰ ਕੀਤੀਆਂ ਜਾਣ, ਬਕਾਇਆ ਏਰੀਅਰ ਦਾ ਭੁਗਤਾਨ ਕੀਤਾ ਜਾਵੇ, ਪੈਨਸ਼ਨਰਾਂ ਲਈ ਕੈਸ਼ਲੈੱਸ ਇਲਾਜ ਦੀ ਸਹੂਲਤ ਲਾਗੂ ਕੀਤੀ ਜਾਵੇ, ਮੈਡੀਕਲ ਭੱਤੇ ’ਚ ਵਾਧਾ ਕੀਤਾ ਜਾਵੇ ਤੇ ਪਰਿਵਾਰਕ ਪੈਨਸ਼ਨ ਨਾਲ ਸਬੰਧਤ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸਰਕਾਰ ਦਾ ਡਟਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਰੈਲੀ ਲਈ ਰਵਾਨਾ ਹੋਏ ਕਾਫਲੇ ’ਚ ਰਜਿੰਦਰਪਾਲ ਨਿਹਾਲੂਵਾਲ, ਰੂਪ ਸਿੰਘ ਗਹਿਲ, ਅਜਮੇਰ ਸਿੰਘ ਕਾਲਸਾਂ, ਮਹਿੰਦਰ ਸਿੰਘ ਕਲਾਲ ਮਾਜਰਾ, ਸੋਹਣ ਸਿੰਘ ਮਹਿਲ ਕਲਾਂ, ਦੌਲਤ ਸਿੰਘ, ਹਰਬੰਸ ਸਿੰਘ, ਪੂਰਨ ਸਿੰਘ ਗਹਿਲ, ਠਾਕੁਰ ਸਿੰਘ ਮੂੰਮ, ਭੋਲਾ ਸਿੰਘ ਛੀਨੀਵਾਲ, ਦਲੀਪ ਸਿੰਘ ਠੁੱਲੀਵਾਲ, ਕਰਤਾਰ ਸਿੰਘ ਬੋਪਾਰਾਏ, ਮਹਿੰਦਰ ਸਿੰਘ ਕੁਰੜ, ਅਮਰਜੀਤ ਸਿੰਘ ਦੀਵਾਨਾ, ਓਮਨਾਥ ਮਹਿਲ ਕਲਾਂ, ਦਰਸ਼ਨ ਸਿੰਘ ਠੁੱਲੀਵਾਲ, ਮਹਿੰਦਰ ਸਿੰਘ ਕਲਾਲ ਮਾਜਰਾ, ਸੁਖਵਿੰਦਰ ਸਿੰਘ ਕਲਾਲ ਮਾਜਰਾ ਸਮੇਤ ਵੱਡੀ ਗਿਣਤੀ ’ਚ ਪੈਨਸ਼ਨਰ ਤੇ ਵਰਕਰ ਸ਼ਾਮਲ ਸਨ।