ਮਹਿਲ ਕਲਾਂ ’ਚ ਸ੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਧਰਨਾ ਮਹਿਲ ਕਲਾਂ ’ਚ ਸ੍ਰੋਮਣੀ ਅਕਾਲੀ ਦਲ ਵੱਲੋਂ ਬਿਜਲੀ ਕੱਟਾਂ ਨੂੰ ਲੈ ਕੇ ਦਿੱਤਾ ਧਰਨਾ
Publish Date: Wed, 16 Sep 2026 05:21 PM (IST)
Updated Date: Thu, 17 Sep 2026 04:02 AM (IST)
ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ, ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਜਸਵੀਰ ਸਿੰਘ ਵਜੀਦਕੇ ,ਪੰਜਾਬੀ ਜਾਗਰਣ, ਮਹਿਲ ਕਲਾਂ : ਪੰਜਾਬ ਅੰਦਰ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਧਰਨੇ ਚ ਪਾਰਟੀ ਵਰਕਰਾਂ, ਆਗੂਆਂ ਤੇ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਦਿਆਂ ਬਿਜਲੀ ਸਪਲਾਈ ’ਚ ਤੁਰੰਤ ਸੁਧਾਰ ਲਿਆਉਣ ਦੀ ਮੰਗ ਕੀਤੀ।ਇਸ ਮੌਕੇ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਦੀ ਲੋੜ ਹੈ। ਲੰਮੇ ਸਮੇਂ ਤੱਕ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਦੁਕਾਨਦਾਰਾਂ ਤੇ ਛੋਟੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਮੇਂ ਝੋਨੇ ਦੀ ਫ਼ਸਲ ਲਈ ਪਾਣੀ ਦੀ ਬੇਹੱਦ ਲੋੜ ਹੈ ਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਲਈ ਸਿੰਚਾਈ ਕਰਨਾ ਮੁਸ਼ਕਲ ਬਣ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ’ਚ ਕਈ-ਕਈ ਘੰਟਿਆਂ ਦੇ ਬਿਜਲੀ ਕੱਟਾਂ ਕਾਰਨ ਆਮ ਲੋਕ ਗਰਮੀ ਅਤੇ ਰੋਜ਼ਮਰ੍ਹਾ ਦੀਆਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ। ਘਰਾਂ ’ਚ ਬਿਜਲੀ ਨਾ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਤੋਂ ਲੈ ਕੇ ਪੀਣ ਵਾਲੇ ਪਾਣੀ ਦੀਆਂ ਲੋੜਾਂ ਤੱਕ ਪ੍ਰਭਾਵਿਤ ਹੋ ਰਹੀਆਂ ਹਨ। ਇਸੇ ਤਰ੍ਹਾਂ ਦੁਕਾਨਾਂ ਅਤੇ ਹੋਰ ਕਾਰੋਬਾਰਾਂ ਦਾ ਕੰਮਕਾਜ ਵੀ ਬਿਜਲੀ ਸਪਲਾਈ ’ਤੇ ਨਿਰਭਰ ਹੋਣ ਕਾਰਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਬਣਾਇਆ ਜਾਵੇ ਅਤੇ ਖੇਤੀਬਾੜੀ ਸੈਕਟਰ ਲਈ ਨਿਰਧਾਰਤ ਸਮੇਂ ਅਨੁਸਾਰ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਸੀਨੀਅਰ ਸਹਾਇਕ ਅਵਤਾਰ ਸਿੰਘ ਪੰਧੇਰ ਨੇ ਧਰਨਾਕਾਰੀਆਂ ਤੋਂ ਮੰਗ ਪੱਤਰ ਪ੍ਰਾਪਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਮੰਗ ਪੱਤਰ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਤੱਕ ਪਹੁੰਚਾਇਆ ਜਾਵੇਗਾ। ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਪਾਰਟੀ ਵੱਲੋਂ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਦੇ ਮੈਂਬਰ ਬਲਦੇਵ ਸਿੰਘ ਗਾਗੇਵਾਲ, ਜਥੇਦਾਰ ਸੁਖਵਿੰਦਰ ਸਿੰਘ ਸੁੱਖਾ,ਡਾ ਸੁਖਵਿੰਦਰ ਸਿੰਘ ਨਿਹਾਲੂਵਾਲ, ਸਰਪੰਚ ਬਚਿੱਤਰ ਸਿੰਘ ਧਾਲੀਵਾਲ, ਜਥੇਦਾਰ ਗੁਰਦੀਪ ਸਿੰਘ ਛਾਪਾ, ਸਾਬਕਾ ਚੇਅਰਮੈਨ ਲਛਮਣ ਸਿੰਘ ਮੂੰਮ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ, ਹਰਜਿੰਦਰ ਸਿੰਘ ਮਾਂਗੇਵਾਲ, ਸਾਬਕਾ ਸਰਪੰਚ ਨਿਸ਼ਾਨ ਸਿੰਘ ਭੋਲਾ, ਪ੍ਰਧਾਨ ਹਰਨੇਕ ਸਿੰਘ ਪੰਡੋਰੀ, ਸੁਖਮੰਦਰ ਸਿੰਘ ਛੀਨੀਵਾਲ, ਜਸਵੀਰ ਸਿੰਘ ਜੱਸੀ ਖੇੜੀ, ਕੁਲਵਿੰਦਰ ਸਿੰਘ ਮਾਂਗੇਵਾਲ,ਨੰਬਰਦਾਰ ਸਰਬਜੀਤ ਸਿੰਘ ਨਿਹਾਲੂਵਾਲ, ਗੁਰਦੀਪ ਸਿੰਘ ਹਮੀਦੀ, ਪੰਚ ਸੁਖਵਿੰਦਰ ਸਿੰਘ, ਜਗਦੇਵ ਸਿੰਘ ਬਧੇਸਾ, ਜਥੇਦਾਰ ਕੌਰ ਸਿੰਘ ਰਾਣੂ, ਫੌਜੀ ਬਖਤੌਰ ਸਿੰਘ ਕੁਰੜ, ਦਲਵਾਰ ਸਿੰਘ ਭੋਤਨਾ, ਜੀਵਨ ਸਿੰਘ ਕੁਰੜ, ਨਛੱਤਰ ਸਿੰਘ ਬੀਹਲਾ ਖੁਰਦ, ਗੁਰਜੰਟ ਸਿੰਘ ਰਾਏਸਰ ਆਦਿ ਹਾਜ਼ਰ ਸਨ।