- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜਾਰ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਡੀਸੀ ਦਫਤਰ ਅੱਗੇ ਪ੍ਰਦਰਸ਼ਨ

ਜਸਵੀਰ ਸਿੰਘ, ਪੰਜਾਬੀ ਜਾਗਰਣ,
ਸੰਗਰੂਰ :ਪਿੰਡ ਤੂਰਬੰਜਾਰਾ ਦੇ ਗੁਲਜਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਸ਼ੁੱਕਰਵਾਰ ਨੂੰ ਵੱਖ- ਵੱਖ ਜਨਤਕ ਜਮਹੂਰੀ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ]ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸਦੇ ਨਾਲ ਹੀ ਐਲਾਨ ਕੀਤਾ ਕਿ ਜਦੋ ਤੱਕ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਵਿੱਤ ਮੰਤਰੀ ਦਾ ਨਾਮ ਵੀ ਸ਼ਾਮਿਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਖੇਤ ਮਜ਼ਦੂਰ ਦੇ ਸੂਬਾ ਆਗੂ ਲਛਮਣ ਸੇਵੇਵਾਲਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਗੋਬਿੰਦ ਛਾਜਲੀ, ਸਾਬਕਾ ਸੈਨਿਕ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮਾਲੇਰਕੋਟਲਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਸਿੰਘ ਕਾਲਾਝਾੜ, ਹਰਜੀਤ ਮਹਿਲਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਨਮੌਲ਼, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ, ਦਾਤਾ ਨਮੋਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਮੂਨਕ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਲਬੀਰ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਖੇਤ ਮਜ਼ਦੂਰ ਸਭਾ ਦੇ ਨਿਰੰਜਣ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਗੋਵਾਲ, ਪ੍ਰਗਟ ਕਾਲਾਝਾੜ, ਲੋਕ ਮੋਰਚੇ ਦੇ ਜਗਮੇਲ ਸਿੰਘ,1158 ਯੂਨੀਅਨ ਦੇ ਪ੍ਰੋ. ਨਿਰਭੈ ਸਿੰਘ, ਟੋਲ ਪਲਾਜ਼ਾ ਯੂਨੀਅਨ ਦੇ ਨਾਜਰ ਸਿੰਘ, ਬੇਰੁਜ਼ਗਾਰ ਮੋਰਚੇ ਦੇ ਸੰਦੀਪ ਮੋਫ਼ਰ ਆਦਿ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ਤੇ ਸੱਤਾ ਵਿੱਚ ਆਈ ਪੰਜਾਬ ਸਰਕਾਰ ਸੂਬੇ ਵਿੱਚੋ ਨਸ਼ੇ ਖਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਆਪਣੇ ਪੁੱਤਰ ਨੂੰ ਨਸ਼ਿਆਂ ਤੋ ਬਚਾਉਣ ਲਈ ਜਦੋ ਇਕ ਗਰੀਬ ਵਿਅਕਤੀ ਗੁਲਜਾਰ ਸਿੰਘ ਨੇ ਵਿੱਤ ਮੰਤਰੀ ਨੂੰ ਸਵਾਲ ਕੀਤਾ ਤਾਂ ਉਸਨੂੰ ਆਪਣੀ ਜਾਨ ਗਵਾਉਣੀ ਪੈ ਗਈ। ਪਰਿਵਾਰ ਨੂੰ ਇਨਸਾਫ਼ ਦਿਵਾਉਣ ਤਕ ਸੰਘਰਸ਼ ਕਰਨ ਦਾ ਅਹਿਦ ਕਰਦਿਆ ਰਾਜਨੀਤਿਕ ਪਾਰਟੀਆਂ ਨੂੰ ਮਸਲੇ ਦੇ ਰਾਜਨੀਤੀਕਰਨ ਕਰਕੇ ਵਿਗਾੜਨ ਤੇ ਸਖਤ ਤਾੜਨਾ ਵੀ ਕੀਤੀ।