22 ਨੂੰ ਸਿੱਖਿਆ ਮੰਤਰੀ ਦੇ ਹਲਕੇ ’ਚ ਹੋਵੇਗਾ ਰੋਸ ਪ੍ਰਦਰਸ਼ਨ
22 ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਹੋਵੇਗਾ ਰੋਸ ਪ੍ਰਦਰਸ਼ਨ
Publish Date: Wed, 11 Feb 2026 03:56 PM (IST)
Updated Date: Wed, 11 Feb 2026 03:59 PM (IST)

- ਸਾਂਝਾ ਅਧਿਆਪਕ ਮੋਰਚਾ ’ਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦਾ ਐਲਾਨ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਸੀ ਐਂਡ ਵੀ ਅਧਿਆਪਕ ਯੂਨੀਅਨ ਦੇ ਸੂਬਾਈ ਪ੍ਰਧਾਨ ਸੁਖਜਿੰਦਰ ਸਿੰਘ ਹਰੀਕਾ ਲਹਿਰਾਗਾਗਾ, ਸੁਖਵਿੰਦਰ ਸਿੰਘ ਚਾਹਲ, ਜੀਟੀਯੂ, ਸੁਰਿੰਦਰ ਕੁਮਾਰ ਪੁਆਰੀ ਜੀਐੱਸਟੀਯੂ, ਸੁਰਿੰਦਰ ਕੰਬੋਜ ਜੀਟੀਯੂ, ਕ੍ਰਿਸ਼ਨ ਸਿੰਘ ਦੁੱਗਾਂ ਐੱਸਸੀਬੀਸੀ ਅਧਿਆਪਕ ਯੂਨੀਅਨ, ਸਤਨਾਮ ਸਿੰਘ ਰੰਧਾਵਾ ਅਧਿਆਪਕ ਦਲ (ਖਹਿਰਾ), ਹਰਵਿੰਦਰ ਸਿੰਘ ਬਿਲਗਾ ਬੀਐੱਡ ਅਧਿਆਪਕ ਫਰੰਟ, ਰਵਿੰਦਰਜੀਤ ਸਿੰਘ ਪੰਨੂ ਅਧਿਆਪਕ ਦਲ ਔਲਖ, ਹਰਜੰਟ ਸਿੰਘ ਬੋਡੇ ਅਧਿਆਪਕ ਦਲ ਵਾਲੀਆ, ਗੁਰਿੰਦਰ ਸਿੰਘ ਸਿੱਧੂ ਐਲੀਮੈਂਟਰੀ ਟੀਚਰ ਯੂਨੀਅਨ, ਸ਼ਮਸ਼ੇਰ ਸਿੰਘ ਆਦਰਸ਼ ਮਾਡਲ ਸਕੂਲ ਅਧਿਆਪਕ ਯੂਨੀਅਨ, ਪਤਵੰਤ ਸਿੰਘ ਸਕੂਲ ਲੈਬੋਰਟਰੀ ਯੂਨੀਅਨ ਅਤੇ ਡੀਟੀਐੱਫ ਦੇ ਦਿਗਵਿਜੇ ਪਾਲ ਸ਼ਰਮਾ, ਬੀਐੱਡ ਅਧਿਆਪਕ ਫਰੰਟ ਦੇ ਪਰਗਟਜੀਤ ਸਿੰਘ ਕਿਸ਼ਨਪੁਰਾ, ਡੀਟੀਐੱਫ ਦੇ ਵਿਕਰਮ ਦੇਵ ਸਿੰਘ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵਿਆਪਕ ਸੁਧਾਰ ਲਿਆਉਣ ਦੇ ਨਾਂ ’ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ। ਜਿਸ ਦਾ ਪੰਜਾਬ ਦੇ ਅਧਿਆਪਕ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਮਹਾਂ ਰੋਸ ਪ੍ਰਦਰਸ਼ਨ ਕਰਕੇ ਡਟਵਾਂ ਵਿਰੋਧ ਕਰਨਗੇ। ਅਧਿਆਪਕ ਆਗੂਆਂ ਨੇ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ ’ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।