
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸਦੇ ਨਾਲ ਹੀ ਕਈ ਸਕੂਲਾਂ ਵਿੱਚ ਛੁੱਟੀ ਕੀਤੀ ਗਈ। ਜਦਕਿ ਸਰਕਾਰੀ ਸਕੂਲ ਖੁੱਲ੍ਹੇ ਰਹੇ। ਕਈ ਮੁੱਖ ਰੋਡ ਪ੍ਰਦਰਸ਼ਨਕਾਰੀਆਂ ਵੱਲੋਂ ਜਾਮ ਕਰ ਦਿੱਤੇ ਜਾਣ ਕਾਰਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋ ਕੇ ਰਹਿ ਗਈ।

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਸੰਗਰੂਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਦੁਕਾਨਦਾਰਾਂ ਨੇ ਵੀ ਬੰਦ ਨੂੰ ਆਪਣਾ ਸਮਰਥਨ ਦਿੰਦਿਆਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਅਤੇ ਬਜ਼ਾਰ ਪੂਰੀ ਤਰ੍ਹਾਂ ਬੰਦ ਰੱਖੇ ਗਏ। ਇਸਦੇ ਨਾਲ ਹੀ ਕਈ ਸਕੂਲਾਂ ਵਿੱਚ ਛੁੱਟੀ ਕੀਤੀ ਗਈ। ਜਦਕਿ ਸਰਕਾਰੀ ਸਕੂਲ ਖੁੱਲ੍ਹੇ ਰਹੇ। ਕਈ ਮੁੱਖ ਰੋਡ ਪ੍ਰਦਰਸ਼ਨਕਾਰੀਆਂ ਵੱਲੋਂ ਜਾਮ ਕਰ ਦਿੱਤੇ ਜਾਣ ਕਾਰਨ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋ ਕੇ ਰਹਿ ਗਈ। ਸ਼ਹਿਰ ਦੇ ਬੱਸ ਸਟੈਂਡ ਵਿੱਚ ਅੱਧ ਤੋਂ ਜਿਆਦਾ ਰੂਟਾਂ ਦੀਆਂ ਬੱਸਾਂ ਨਾ ਚੱਲਣ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਝੱਲਣੀ ਪਈ ਅਤੇ ਉਹ ਬੱਸਾਂ ਦੀ ਭਾਲ ਵਿੱਚ ਭਟਕਦੇ ਵੇਖੇ ਗਏ। ਬੰਦ ਦੌਰਾਨ ਸਿੱਖ ਆਗੂਆਂ ਵੱਲੋਂ ਝੰਡੇ ਚੁੱਕ ਕੇ ਸ਼ਹਿਰ ਦੇ ਬਜਾਰਾਂ ਵਿੱਚ ਰੋਸ ਮਾਰਚ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਸ਼ਹਿਰ ਦੇ ਸੁਨਾਮੀ ਗੇਟ ਬੰਦ ਦੌਰਾਨ ਇੱਕ ਖੁੱਲ੍ਹੇ ਮਾਲ ਨੂੰ ਬੰਦ ਕਰਵਾਉਣ ਲਈ ਸਿੱਖ ਆਗੂ ਪਹੁੰਚ ਗਏ ਅਤੇ ਸਥਿਤੀ ਤਨਾਅਪੂਰਨ ਹੁੰਦੀ ਵੇਖ ਉਕਤ ਮੋਲ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਿੱਖ ਆਗੂਆਂ ਨੇ ਬਠਿੰਡਾ-ਚੰਡੀਗੜ੍ਹ ਹਾਈਵੇ ਦੇ ਪੁੱਲ ਹੇਠਾਂ ਅਤੇ ਮਸਤੂਆਣਾ ਸਾਹਿਬ ਵਿਖੇ ਇਕੱਠ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਗੁਰਨੈਬ ਸਿੰਘ ਰਾਮਪੁਰਾ, ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਚਮਨਦੀਪ ਸਿੰਘ ਮਿਲਖੀ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ ਅਤੇ ਹੋਰ ਆਗੂਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਕਈ ਬੰਦੀ ਸਿੰਘ ਆਪਣੀਆਂ ਸਜਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਪ੍ਰੰਤੂ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਹਾਲਾਂਕਿ, ਇਸ ਬੰਦ ਦੌਰਾਨ ਮੈਡੀਕਲ ਸਟੋਰ,ਡੇਅਰੀ, ਢਾਬੇ, ਲੈਬੋਰਟਰੀ, ਬੈਂਕਾਂ ਨੂੰ ਖੁੱਲ੍ਹਣ ਦੀ ਛੋਟ ਦਿੱਤੀ ਗਈ।