- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਹੀ ਹੇਠ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਵਾਂ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਉੱਤੇ ਹਲਕਾ ਦਿੜ੍ਹਬਾ ਦੇ ਵਰਕਰ ਅਤੇ ਆਮ ਲੋਕਾਂ ਨੇ ਖੁਸ਼ੀ ਮਨਾਈ ਹੈ। ਵਿੱਤ ਮੰਤਰੀ ਚੀਮਾ ਵੱਲੋਂ ਬਜਟ ਦੌਰਾਨ ਚੋਣਾਂ ਸਮੇਂ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਉੱਤੇ ਵਰਕਰਾਂ ਨੇ ਇੱਕ ਦੂਜੇ ਦੇ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡੇ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਹੀ ਹੇਠ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਵਾਂ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਉੱਤੇ ਹਲਕਾ ਦਿੜ੍ਹਬਾ ਦੇ ਵਰਕਰ ਅਤੇ ਆਮ ਲੋਕਾਂ ਨੇ ਖੁਸ਼ੀ ਮਨਾਈ ਹੈ। ਵਿੱਤ ਮੰਤਰੀ ਚੀਮਾ ਵੱਲੋਂ ਬਜਟ ਦੌਰਾਨ ਚੋਣਾਂ ਸਮੇਂ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨ ਉੱਤੇ ਵਰਕਰਾਂ ਨੇ ਇੱਕ ਦੂਜੇ ਦੇ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡੇ। ਸਰਪੰਚ ਰਵਿੰਦਰ ਸਿੰਘ ਮਾਨ, ਸਰਪੰਚ ਰਾਜ ਸਿੰਘ ਸਿੱਧੂ ਸਰਪੰਚ ਅਮਨਦੀਪ ਕਾਕੂਵਾਲਾ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਕਿਸਾਨ ਵਿੰਗ ਦੇ ਪ੍ਰਧਾਨ ਪ੍ਰਗਟ ਸਿੰਘ ਕਲੇਰ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਅਤੇ ਰਣਜੀਤ ਸਿੰਘ ਖੇਤਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਾਰੰਟੀਆਂ ਇੱਕ-ਇੱਕ ਕਰਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ।
ਲੰਮੇ ਸਮੇਂ ਤੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਮੰਗ ਉਠ ਰਹੀ ਸੀ, ਉਸ ਮੰਗ ਨੂੰ ਇਸ ਬਜਟ ਦੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਜਨਰਲ ਔਰਤਾਂ ਨੂੰ 1000 ਮਹੀਨਾ ਜਦੋਂ ਕਿ ਐਸਸੀ ਔਰਤਾਂ ਨੂੰ 1500 ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਇੱਕ ਵਿਲੱਖਣ ਅਤੇ ਹਰ ਪੱਖੋਂ ਸੰਪੂਰਨ ਬਜਟ ਹੈ। ਇਸ ਬਜਟ ਵਿੱਚ ਹਰ ਇੱਕ ਵਰਗ ਦਾ ਖਿਆਲ ਰੱਖਿਆ ਗਿਆ ਹੈ ਕਿਸਾਨਾਂ ਨੂੰ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਪੰਜਾਬ ਦੇ ਸਾਰੇ ਹੋਰ ਹਫਤਕਾਰਾਂ ਨੂੰ ਘਰੇਲੂ ਬਿਜਲੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ ਸਗੋਂ ਬਿਜਲੀ ਦੇ ਪਰ ਯੂਨਿਟ ਰੇਟ ਵੀ ਘਟਾਇਆ ਗਿਆ ਹੈ। ਇਸ ਦੇ ਨਾਲ ਹੀ ਖੇਡਾਂ ਅਤੇ ਸਿੱਖਿਆ ਦੇ ਖੇਤਰ ਨੂੰ ਉੱਚਾ ਚੱਕਣ ਲਈ ਬਜਟ ਵਿੱਚ ਵਾਧਾ ਕਰਨਾ ਇੱਕ ਸਲਾਗਾ ਯੋਗ ਕਦਮ ਹੈ। ਸ਼ਹਿਰਾਂ ਦੇ ਵਿਕਾਸ ਲਈ ਫੰਡ ਵਿੱਚ ਵਾਧਾ ਕੀਤੇ ਜਾਣ ਉੱਤੇ ਸ਼ਹਿਰੀ ਲੋਕਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ ਜਿਸ ਨਾਲ ਸ਼ਹਿਰਾਂ ਦੇ ਰੁਕੇ ਹੋਏ ਜਾ ਰਹਿੰਦੇ ਵਿਕਾਸ ਕੰਮ ਜਲਦੀ ਨੇਪਰੇ ਚੜ ਸਕਣਗੇ। ਇਸ ਮੌਕੇ ਗੁਰਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ, ਸਰਪੰਚ ਸੰਦੀਪ ਸਿੰਘ ਖੇਤਲਾ ਅਤੇ ਹੋਰ ਹਾਜ਼ਰ ਸਨ।