ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ
ਪੰਜਾਬ ਨੰਬਰਦਾਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਦਿੱਤਾ ਮੰਗ ਪੱਤਰ
Publish Date: Thu, 02 Apr 2026 05:59 PM (IST)
Updated Date: Fri, 03 Apr 2026 04:13 AM (IST)

ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਪੰਜਾਬ ਨੰਬਰਦਾਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੂਨਾ ਦੀ ਪ੍ਰਧਾਨਗੀ ਹੈਝ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਾਮ ਇਕ ਮੰਗ ਪੱਤਰ ਡੀਸੀ ਬਰਨਾਲਾ ਨੂੰ ਸੌਂਪਿਆ ਗਿਆ। ਇਸ ਮੌਕੇ ਨੰਬਰਦਾਰ ਹਰਦਰਸ਼ਨ ਸਿੰਘ ਕੋਟਦੂਨਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਨੰਬਰਦਾਰਾਂ ਨਾਲ ਸਾਲ 2022 ’ਚ ਵਾਅਦਾ ਕੀਤਾ ਸੀ ਕਿ ਨੰਬਰਦਾਰਾਂ ਦਾ ਮਾਣਭੱਤਾ ਦੁਗਣਾ ਕੀਤਾ ਜਾਵੇ ਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵਗੀ, ਪਰ ਸਰਕਾਰ ਦੇ ਚਾਰ ਸਾਲ ਬੀਤ ਜਾਣ ਉਪਰੰਤ ਤੱਕ ਵੀ ਉਨ੍ਹਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਨੰਬਰਦਾਰਾਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਨੇ ਆਪ ਸਰਕਾਰ ਦਾ ਪੂਰਾ ਸਮਰਥਨ ਦੇ ਕੇ ਦੂਸਰੀਆਂ ਪਾਰਟੀਆਂ ਦਾ ਬਾਈਕਾਟ ਕੀਤਾ ਸੀ ਤੇ ਸਰਕਾਰ ਬਣਾਏ ਜਾਣ ’ਚ ਸਹਿਯੋਗ ਦਿੱਤਾ ਸੀ। ਆਗੂਆਂ ਮੰਗ ਕੀਤੀ ਕਿ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ। ਨੰਬਰਦਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ। ਨੰਬਰਦਾਰਾਂ ਨੂੰ ਤਹਿਸੀਲ ਅੰਦਰ ਬੈਠਣ ਲਈ ਕਮਰਾ ਦਿੱਤਾ ਜਾਵੇ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਨੰਬਰਦਾਰਾਂ ਵੱਲੋ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਗੁਰਤੇਜ਼ ਸਿੰਘ, ਹਰਿੰਦਰ ਸਿੰਘ, ਸੋਨੀ ਸਿੰਘ, ਨੰਦ ਸਿੰਘ, ਰਾਜ ਸਿੰਘ ਭੈਣੀ ਫੱਤਾ, ਨੰਦ ਸਿੰਘ ਕਾਲੇਕੇ, ਪੰਜਾਬ ਮੀਤ ਪ੍ਰਧਾਨ ਬਲਵਿੰਦਰ ਸਿੰਘ, ਰੂਪ ਸਿੰਘ ਨੈਣੇਵਾਲ, ਗੁਰਜੰਟ ਸਿੰਘ, ਰਾਜਵਿੰਦਰ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ, ਜਗਤਾਰ ਸਿੰਘ, ਕੁਲਵੰਤ ਸਿੰਘ, ਅਜਮੇਰ ਸਿੰਘ, ਹਰਜੀਤ ਸਿੰਘ, ਬਲਵੀਰ ਸਿੰਘ, ਦਲਵਾਰ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਬਸੰਤ ਸਿੰਘ, ਟੇਕ ਸਿੰਘ, ਸੁਖਰਾਜ ਸਿੰਘ ਆਦਿ ਵੀ ਹਾਜ਼ਰ ਸਨ।