- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਪੋਰਟਸ ਕਲੱਬ ਨੇ ਖੇਡਾਂ ਵਿੱਚ ਮਾਰਿਆ ਮੈਦਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਖੇਡਾਂ ਵਤਨ ਪੰਜਾਬ ਦੀਆਂ ਦੇ ਮੁਕਾਬਲਿਆਂ ਵਿੱਚ ਪੰਜਾਬ ਸਪੋਰਟਸ ਕਲੱਬ ਲਹਿਰਾਗਾਗਾ ਨੇ ਕੈਪਟਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ਮੁਕਾਬਲੇ ਵਿੱਚ ਮੂਨਕ ਦੀ ਟੀਮ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦਾ ਖਿਤਾਬ ਆਪਣੇ ਨਾਮ ਕਰ ਲਿਆ। ਟੀਮ ਦੀ ਇਸ ਸ਼ਾਨਦਾਰ ਜਿੱਤ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਮੁਕਾਬਲੇ ਦੌਰਾਨ ਤਾਰੀ ਲਹਿਲ, ਪ੍ਰਦੀਪ, ਧਰਮਪ੍ਰੀਤ, ਜਤਿੰਦਰ ਲਹਿਰਾ, ਰਵੀ ਸ਼ਰਮਾ ਅਤੇ ਹਰਗੁਣ ਨੇ ਬੱਲੇਬਾਜ਼ੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ। ਖਿਡਾਰੀਆਂ ਨੇ ਸ਼ਾਨਦਾਰ ਸ਼ਾਟ ਲਾ ਕੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਅਤੇ ਟੀਮ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾਇਆ।
ਗੇਂਦਬਾਜ਼ੀ ਵਿੱਚ ਨਾਸਿਰ ਖਾਨ, ਖੁਸ਼ੀ ਜਵਾਹਰਵਾਲਾ, ਜਸਪਾਲ ਟੌਮ ਅਤੇ ਪ੍ਰਿੰਸ ਮੁੰਜਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੂਨਕ ਦੇ ਬੱਲੇਬਾਜ਼ਾਂ ਨੂੰ ਦਬਾਅ ਵਿੱਚ ਰੱਖਿਆ। ਗੇਂਦਬਾਜ਼ਾਂ ਦੀ ਕਸੀ ਹੋਈ ਗੇਂਦਬਾਜ਼ੀ ਅਤੇ ਟੀਮ ਦੀ ਸ਼ਾਨਦਾਰ ਫੀਲਡਿੰਗ ਨੇ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ। ਕੈਪਟਨ ਪ੍ਰਦੀਪ ਕੁਮਾਰ ਨੇ ਇਸ ਜਿੱਤ ਦਾ ਸਿਹਰਾ ਸਮੁੱਚੀ ਟੀਮ ਦੀ ਮਿਹਨਤ, ਅਨੁਸ਼ਾਸਨ ਅਤੇ ਆਪਸੀ ਤਾਲਮੇਲ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਲਗਨ ਅਤੇ ਮਿਹਨਤ ਸਦਕਾ ਕਲੱਬ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ।ਪੰਜਾਬ ਸਪੋਰਟਸ ਕਲੱਬ ਲਹਿਰਾਗਾਗਾ ਦੀ ਇਸ ਸ਼ਾਨਦਾਰ ਜਿੱਤ ਨੂੰ ਇਲਾਕੇ ਲਈ ਮਾਣ ਵਾਲੀ ਪ੍ਰਾਪਤੀ ਦੱਸਦਿਆਂ ਖੇਡ ਪ੍ਰੇਮੀਆਂ ਨੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਦੀ ਕਾਮਨਾ ਕੀਤੀ।